ਪੰਜਾਬ ਦੇ ਮੁਕਾਬਲੇ ਹਰਿਆਣਾ ‘ਚ ਨਸ਼ਾ ਕਿਤੇ ਵੱਧ
ਹੁਸ਼ਿਆਰਪੁਰ/ਬਿਊਰੋ ਨਿਊਜ਼
“ਪੰਜਾਬ ਦੇ ਮੁਕਾਬਲੇ ਹਰਿਆਣਾ ਵਿੱਚ ਨਸ਼ਾ ਕਿਤੇ ਜ਼ਿਆਦਾ ਹੈ। ਇਸ ਦੀ ਮਿਸਾਲ ਪੁਲਿਸ ਭਰਤੀ ਦੌਰਾਨ ਹਰਿਆਣਾ ਦੇ ਤਿੰਨ ਨੌਜਵਾਨਾਂ ਦੀ ਮੌਤ ਹੈ। ਦੂਜੇ ਪਾਸੇ ਪੰਜਾਬ ਵਿੱਚ ਪਿਛਲੇ ਸਾਲਾਂ ਦੌਰਾਨ ਹੋਈ ਫੌਜ ਦੀ ਭਰਤੀ ਦੌਰਾਨ ਇੱਕ ਵੀ ਨੌਜਵਾਨ ਨਸ਼ਾਗ੍ਰਸਤ ਨਹੀਂ ਮਿਲਿਆ।” ਇਹ ਦਾਅਵਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਹੁਸ਼ਿਆਰਪੁਰ ‘ਚ ਕੀਤਾ ਹੈ।
ਸੰਗਤ ਦਰਸ਼ਨ ਪ੍ਰੋਗਰਾਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਜਾਣਬੁੱਝ ਕੇ ਪੰਜਾਬ ਨੂੰ ਬਦਨਾਮ ਕਰ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨਾਲੋਂ ਕਈ ਰਾਜਾਂ ਵਿੱਚ ਨਸ਼ਾ ਜ਼ਿਆਦਾ ਹੈ। ਉਨ੍ਹਾਂ ਨੇ ਇਸ ਲਈ ਗੁਆਂਢੀ ਰਾਜ ਹਰਿਆਣਾ ਦੀ ਮਿਸਾਲ ਦਿੱਤੀ। ਸੁਖਬੀਰ ਬਾਦਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੁਲਿਸ ਦੀ ਭਰਤੀ ਦੌਰਾਨ ਹਰੇਕ ਦਾ ਡਰੱਗ ਟੈਸਟ ਕਰਵਾਇਆ ਜਾਏਗਾ। ਇਸ ਨਾਲ ਆਪਣੇ-ਆਪ ਹੀ ਸਰਵੇ ਹੋ ਜਾਏਗਾ।
ਸੁਖਬੀਰ ਬਾਦਲ ਨੇ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ‘ਤੇ ਵਰ੍ਹਦਿਆਂ ਕਿਹਾ ਕਿ ਅਸਲ ਵਿੱਚ ਕੈਪਟਨ ਦਾ ਨਿਸ਼ਾਨਾ ਬਾਦਲ ਪਰਿਵਾਰ ਨੂੰ ਬਦਨਾਮ ਕਰਨਾ ਹੈ। ਇਸ ਕੰਮ ਵਿੱਚ ਜਦੋਂ ਉਹ ਕਾਮਯਾਬ ਨਹੀਂ ਹੋਏ ਤਾਂ ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …