ਕਾਂਗਰਸ ਵਲੋਂ ਸੰਸਦ ਦੇ ਗਲਿਆਰੇ ਵਿਚ ਵੀ ਪ੍ਰਦਰਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼
ਸੰਸਦ ਦੇ ਬਜਟ ਇਜਲਾਸ ਦੇ ਦੂਜੇ ਪੜ੍ਹਾਅ ਦਾ ਅੱਜ ਪੰਜਵਾਂ ਦਿਨ ਸੀ ਅਤੇ ਇਹ ਦਿਨ ਵੀ ਹੰਗਾਮਿਆਂ ਭਰਪੂਰ ਹੀ ਰਿਹਾ। ਸੰਸਦ ਦੇ ਦੋਵਾਂ ਸਦਨਾਂ ਲੋਕ ਸਭਾ ਅਤੇ ਰਾਜ ਸਭਾ ਵਿਚ ਵਿਰੋਧੀ ਧਿਰਾਂ ਨੇ ਭਾਰੀ ਹੰਗਾਮਾ ਕੀਤਾ ਅਤੇ ਇਸਦੇ ਚੱਲਦਿਆਂ 11 ਮਾਰਚ ਤੱਕ ਸਦਨ ਦੀ ਕਾਰਵਾਈ ਰੋਕ ਦਿੱਤੀ ਗਈ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਸਮੇਤ ਕਾਂਗਰਸੀ ਆਗੂਆਂ ਨੇ ਸੰਸਦ ਦੇ ਗਲਿਆਰੇ ਵਿਚ ਪ੍ਰਦਰਸ਼ਨ ਵੀ ਕੀਤਾ। ਧਿਆਨ ਰਹੇ ਕਾਂਗਰਸ ਸਮੇਤ ਹੋਰ ਵਿਰੋਧੀ ਧਿਰਾਂ ਦਿੱਲੀ ਹਿੰਸਾ ‘ਤੇ ਸਦਨ ਵਿਚ ਚਰਚਾ ਦੀ ਮੰਗ ਕਰ ਰਹੀਆਂ ਸਨ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਲੰਘੇ ਕੱਲ੍ਹ ਸਪੀਕਰ ਓਮ ਬਿਰਲਾ ਨੇ ਗੁਰਜੀਤ ਸਿੰਘ ਔਜਲਾ ਸਮੇਤ ਕਾਂਗਰਸ ਦੇ 7 ਸੰਸਦ ਮੈਂਬਰਾਂ ਨੂੰ ਸੰਸਦ ਦੇ ਸਮੁੱਚੇ ਇਜਲਾਸ ਲਈ ਮੁਅੱਤਲ ਕਰ ਦਿੱਤਾ ਸੀ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …