ਦਿੱਲੀ ਵਿਚ ਇਕ ਹੋਰ ਮਰੀਜ਼ ਆਇਆ ਸਾਹਮਣੇ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 31 ਤੱਕ ਪਹੁੰਚ ਗਈ ਹੈ। ਦਿੱਲੀ ਵਿਚ ਅੱਜ ਇਕ ਹੋਰ ਵਿਅਕਤੀ ਵਿਚ ਇਸ ਵਾਇਰਸ ਦੇ ਲੱਛਣਾਂ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਪੀੜਤ ਵਿਅਕਤੀ ਥਾਈਲੈਂਡ ਅਤੇ ਮਲੇਸ਼ੀਆ ਦੀ ਯਾਤਰਾ ਕਰ ਚੁੱਕਾ ਹੈ ਅਤੇ ਇਹ ਵਿਅਕਤੀ ਦਿੱਲੀ ਦੇ ਉਤਮ ਨਗਰ ਦਾ ਰਹਿਣ ਵਾਲਾ ਹੈ। ਕੋਰੋਨਾ ਵਾਇਰਸ ਦੇ ਚੱਲਦਿਆਂ ਇਰਾਨ ਵਿਚ ਫਸੇ ਯਾਤਰੀਆਂ ਨੂੰ ਲਿਆਉਣ ਲਈ ਭਾਰਤ ਵਿਸ਼ੇਸ਼ ਹਵਾਈ ਜਹਾਜ਼ ਵੀ ਭੇਜ ਰਿਹਾ ਹੈ। ਧਿਆਨ ਰਹੇ ਕਿ ਇਰਾਨ ਦੇ ਦੂਤਾਵਾਸ ਨੇ ਦੱਸਿਆ ਕਿ ਇਰਾਨ ਵਿਚ ਦੋ ਹਜ਼ਾਰ ਤੋਂ ਵੱਧ ਭਾਰਤੀ ਫਸੇ ਹੋਏ ਸਨ। ਉਨ੍ਹਾਂ ਦੱਸਿਆ ਕਿ ਭਾਰਤੀ ਅਧਿਕਾਰੀਆਂ ਦੀ ਮਨਜੂਰੀ ਤੋਂ ਬਾਅਦ ਹੀ ਇਨ੍ਹਾਂ ਵਿਅਕਤੀਆਂ ਨੂੰ ਭਾਰਤ ਭੇਜਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਇਹ ਵਾਇਰਸ ਹੁਣ ਤੱਕ 77 ਦੇਸ਼ਾਂ ਵਿਚ ਫੈਲ ਚੁੱਕਿਆ ਹੈ ਅਤੇ ਲੋਕਾਂ ਵਿਚ ਹਾਹਾਕਾਰ ਮਚੀ ਹੋਈ ਹੈ।
Check Also
ਭਾਰਤੀ ਜਲ ਸੈਨਾ ਨੂੰ ਮਿਲਣਗੇ 26 ਮਰੀਨ ਰਾਫੇਲ ਲੜਾਕੂ ਜਹਾਜ਼
ਚੀਨ ਨਾਲ ਮੁਕਾਬਲਾ ਕਰਨ ਲਈ ਹਿੰਦ ਮਹਾਂਸਾਗਰ ’ਚ ਕੀਤੇ ਜਾਣਗੇ ਤਾਇਨਾਤ ਨਵੀਂ ਦਿੱਲੀ/ਬਿਊਰੋ ਨਿਊਜ਼ : …