ਬਲਬੀਰ ਸਿੱਧੂ ਨੇ ਕਿਹਾ – ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾਲ ਨਜਿੱਠਣ ਲਈ ਸਿਹਤ ਵਿਭਾਗ ਤਿਆਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ‘ਚ ਵੀ ਕੋਰੋਨਾ ਵਾਇਰਸ ਪੈਰ ਪਸਾਰਨ ਲੱਗਾ ਹੈ। ਹੁਣ ਤੱਕ 13 ਵਿਅਕਤੀਆਂ ਵਿਚ ਇਸ ਵਾਇਰਸ ਦੇ ਲੱਛਣ ਹੋਣ ਦਾ ਪਤਾ ਚੱਲਿਆ ਹੈ। ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਤੇ ਕਿਸੇ ਵੀ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਲੋਕਾਂ ਨੂੰ ਘਬਰਾਹਟ ‘ਚ ਨਾ ਆਉਣ ਦੀ ਅਪੀਲ ਕੀਤੀ ਅਤੇ ਅਫਵਾਹਾਂ ਤੋਂ ਬਚਣ ਦੀ ਵੀ ਸਲਾਹ ਦਿੱਤੀ। ਇਸੇ ਦੌਰਾਨ ਗੁਆਂਢੀ ਦੇਸ਼ ਪਾਕਿਸਤਾਨ ‘ਚ ਕੋਰੋਨਾ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਨੇ ਕੌਮਾਂਤਰੀ ਅਟਾਰੀ ਸਰਹੱਦ ‘ਤੇ ਅਲਰਟ ਐਲਾਨ ਕੇ ਡਾਕਟਰਾਂ ਦੀ ਤਾਇਨਾਤੀ ਕਰ ਦਿੱਤੀ ਹੈ। ਇਸ ਸਰਹੱਦ ਤੋਂ ਹੋ ਕੇ ਆਉਣ ਵਾਲੇ ਹਰੇਕ ਨਾਗਰਿਕ ਦੀ ਜਾਂਚ ਕੀਤੀ ਜਾਵੇਗੀ। ਇਸਦੇ ਚੱਲਦਿਆਂ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਮਾਸਕ ਪਹਿਨ ਕੇ ਜਾਣ ਦੀ ਹਦਾਇਤ ਦਿੱਤੀ ਗਈ ਹੈ ਅਤੇ ਕਿਹਾ ਗਿਆ ਉਹ ਪਾਕਿਸਤਾਨ ਵਿਚ ਕਿਸੇ ਨਾਗਰਿਕ ਨਾਲ ਨਾ ਗਲੇ ਮਿਲਣ ਅਤੇ ਹੀ ਹੱਥ ਮਿਲਾਉਣ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …