ਸੁਖਦੇਵ ਸਿੰਘ ਢੀਂਡਸਾ ਨੇ ਕੀਤੀ ਬੀਰਵਿੰਦਰ ਸਿੰਘ ਨਾਲ ਮੁਲਾਕਾਤ
ਪਟਿਆਲਾ/ਬਿਊਰੋ ਨਿਊਜ਼
ਪੰਜਾਬ ਵਿਚ ਹੁਣ 2022 ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਹੁਣ ਤੋਂ ਸਿਆਸੀ ਸਰਗਰਮੀਆਂ ਵੀ ਸ਼ੁਰੂ ਹੋ ਗਈਆਂ ਹਨ। ਕੈਪਟਨ ਅਮਰਿੰਦਰ ਸਰਕਾਰ ਨੂੰ ਟੱਕਰ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਰੈਲੀਆਂ ਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਵਿਚੋਂ ਬਾਗੀ ਹੋਏ ਸੀਨੀਅਰ ਨੇਤਾਵਾਂ ਨੇ ਵੀ ਟਕਸਾਲੀ ਅਕਾਲੀ ਦਲ ਬਣਾਇਆ ਹੋਇਆ ਹੈ। ਸੁਖਦੇਵ ਸਿੰਘ ਢੀਂਡਸਾ ਨੇ ਵੀ ਟਕਸਾਲੀਆਂ ਨਾਲ ਸੁਰ ਮਿਲਾਈ ਹੋਈ ਹੈ ਅਤੇ ਉਨ੍ਹਾਂ ਟਕਸਾਲੀ ਆਗੂ ਬੀਰਦਵਿੰਦਰ ਸਿੰਘ ਨਾਲ ਉਨ੍ਹਾਂ ਦੇ ਪਟਿਆਲਾ ਸਥਿਤ ਘਰ ਵਿਚ ਮੁਲਾਕਾਤ ਕੀਤੀ। ਇਨ੍ਹਾਂ ਦੋਵਾਂ ਆਗੂਆਂ ਨੇ ਭਵਿੱਖ ਦੀ ਸਿਆਸੀ ਵਿਉਂਤਬੰਦੀ ਅਤੇ ਐਸ.ਜੀ.ਪੀ.ਸੀ. ਚੋਣਾਂ ਸਬੰਧੀ ਗੱਲਬਾਤ ਕੀਤੀ। ਜ਼ਿਕਰਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਟਕਸਾਲੀਆਂ, ਬੈਂਸ ਭਰਾਵਾਂ ਅਤੇ ਕੁਝ ਹੋਰ ਹਮਖਿਆਲੀ ਪਾਰਟੀਆਂ ਨੂੰ ਨਾਲ ਜੋੜ ਕੇ ਗਠਜੋੜ ਬਣਾਉਣਾ ਚਾਹੁੰਦੋ ਹਨ , ਜੋ ਕਾਂਗਰਸ ਪਾਰਟੀ ਅਤੇ ਬਾਦਲਾਂ ਦਾ ਸਾਹਮਣਾ ਕਰ ਸਕੇ।
ਇਸੇ ਦੌਰਾਨ ਦਿੱਲੀ ਵਿਚ ਚੋਣਾਂ ਜਿੱਤ ਕੇ ਆਮ ਆਦਮੀ ਪਾਰਟੀ ਵੀ ਪੂਰੀ ਤਰ੍ਹਾਂ ਉਤਸ਼ਾਹਿਤ ਨਜ਼ਰ ਆ ਰਹੀ ਹੈ ਅਤੇ ਉਸ ਨੇ ਵੀ ਦਿੱਲੀ ਦੇ ਸਿੱਖ ਵਿਧਾਇਕ ਜਰਨੈਲ ਸਿੰਘ ਨੂੰ ਪੰਜਾਬ ਵਿਚ ਇੰਚਾਰਜ ਬਣਾ ਕੇ ਭੇਜਿਆ ਹੈ ਅਤੇ ਉਨ੍ਹਾਂ 2022 ਦੀਆਂ ਚੋਣਾਂ ਦੀ ਰੂਪ ਰੇਖਾ ਤੈਅ ਕਰਨੀ ਹੈ।
Check Also
ਕਿਰਪਾਲ ਸਿੰਘ ਬਡੂੰਗਰ ਨੇ 7 ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫ਼ਾ
ਪਟਿਆਲਾ ’ਚ ਹੋਈ 7 ਮੈਂਬਰੀ ਕਮੇਟੀ ਦੀ ਮੀਟਿੰਗ ਪਟਿਆਲਾ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ …