ਨਾਨਕਸ਼ਾਹੀ ਕੈਲੰਡਰ ਰਿਲੀਜ਼ ਕਰਨ ਮੌਕੇ ਹੋਇਆ ਹੰਗਾਮਾ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਦੇ ਸਕੱਤਰੇਤ ਵਿਚ ਉਸ ਸਮੇਂ ਸਥਿਤੀ ਤਣਾਅ ਵਾਲੀ ਬਣ ਗਈ ਜਦੋਂ ਐਸ.ਜੀ.ਪੀ.ਸੀ. ਦੀ ਟਾਸਕ ਫੋਰਸ ਅਤੇ ਦਲ ਖਾਲਸਾ ਦੇ ਨੁਮਾਇੰਦੇ ਆਪਸ ਵਿਚ ਆਹਮੋ-ਸਾਹਮਣੇ ਹੋ ਗਏ। ਦਲ ਖਾਲਸਾ ਦੇ ਨੁਮਾਇੰਦੇ ਅੱਜ ਇੱਥੇ ਮੂਲ ਨਾਨਕਸ਼ਾਹੀ ਕੈਲੰਡਰ ਰਿਲੀਜ਼ ਕਰਨ ਆਏ ਸਨ, ਜਿਸ ‘ਤੇ ਸ਼੍ਰੋਮਣੀ ਕਮੇਟੀ ਨੂੰ ਇਤਰਾਜ਼ ਸੀ ਕਿਉਂਕਿ ਇਸ ਕੈਲੰਡਰ ‘ਤੇ ਕੁਝ ਸ਼ਬਦਾਵਾਲੀ ਅਜਿਹੀ ਸੀ, ਜਿਸ ‘ਤੇ ਇਤਰਾਜ਼ ਕੀਤਾ ਜਾ ਰਿਹਾ ਹੈ। ਜਦੋਂ ਇਸ ਕੈਲੰਡਰ ਨੂੰ ਰਿਲੀਜ਼ ਕਰਨ ਤੋਂ ਰੋਕਿਆ ਤਾਂ ਦੋਵੇਂ ਧਿਰਾਂ ਵਿਚ ਗਰਮਾ-ਗਰਮੀ ਹੋ ਗਈ ਅਤੇ ਖਿੱਚੋਤਾਣ ਵੀ ਹੋਈ। ਇਸ ਮੌਕੇ ਦਲ ਖਾਲਸਾ ਨੇ ਨਾਅਰੇਬਾਜ਼ੀ ਵੀ ਕੀਤੀ। ਇਸ ਕੈਲੰਡਰ ‘ਤੇ ਪਾਕਿਸਤਾਨ ਦਾ ਸ਼ੁਕਰਾਨਾ ਵੀ ਕੀਤਾ ਗਿਆ ਹੈ। ਧਿਆਨ ਰਹੇ ਕਿ ਅਜਿਹੀ ਗਹਿਮਾ-ਗਹਿਮੀ ਦਾ ਇਹ ਕੋਈ ਪਹਿਲਾ ਮੌਕਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਈ ਵਾਰ ਸਕੱਤਰੇਤ ਵਿਚ ਅਜਿਹਾ ਵਾਪਰ ਚੁੱਕਾ ਹੈ।
Check Also
ਪੰਜਾਬ ’ਚ 1 ਜਨਵਰੀ ਤੋਂ ਆਫਲਾਈਨ ਵੈਰੀਫਿਕੇਸ਼ਨ ਹੋਵੇਗੀ ਬੰਦ
ਵੈਰੀਫਿਕੇਸ਼ਨ ਨਾਲ ਸੰਬੰਧਿਤ ਸਾਰੀਆਂ ਸੇਵਾਵਾਂ ਆਨਲਾਈਨ ਹੋਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 1 ਜਨਵਰੀ ਤੋਂ ਵੈਰੀਫਿਕੇਸ਼ਨ …