ਅੰਮ੍ਰਿਤਸਰ ‘ਚ ਮਕਾਨ ਦੀ ਛੱਤ ਡਿੱਗਣ ਕਾਰਨ ਇਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ
ਅੰਮ੍ਰਿਤਸਰ/ਬਿਊਰੋ ਨਿਊਜ਼
ਲੰਘੀ ਰਾਤ ਤੋਂ ਲਗਾਤਾਰ ਪੰਜਾਬ ਅਤੇ ਨੇੜਲੇ ਇਲਾਕਿਆਂ ਵਿਚ ਪਏ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਦਿੱਤੇ ਹਨ। ਮੀਂਹ ਦੇ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਕਣਕ ਅਤੇ ਗੰਨੇ ਦੀ ਫਸਲ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ।
ਇਸਦੇ ਚੱਲਦਿਆਂ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮੂਲੇ ਚੱਕ ‘ਚ ਇਕ ਮਕਾਨ ਦੀ ਛੱਤ ਡਿੱਗਣ ਕਾਰਨ ਇਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਮਕਾਨ ਦਾ ਮਾਲਕ, ਉਸਦੀ ਪਤਨੀ ਅਤੇ ਦੋ ਛੋਟੇ ਜੁੜਵੇਂ ਬੱਚੇ ਲੜਕਾ ਅਤੇ ਲੜਕੀ ਵੀ ਸ਼ਾਮਲ ਹਨ, ਜਿਨ੍ਹਾਂ ਦੀ ਉਮਰ ਅਜੇ ਤੱਕ ਛੇ-ਛੇ ਮਹੀਨੇ ਸੀ। ਇਸ ਦੁਰਘਟਨਾ ਵਿਚ ਇਕ 7 ਸਾਲ ਦੀ ਲੜਕੀ ਜ਼ਖ਼ਮੀ ਵੀ ਹੋਈ, ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਦੁਖਦਾਈ ਘਟਨਾ ਤੋਂ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਸਮੇਤ ਸਮੁੱਚੇ ਉਤਰੀ ਭਾਰਤ ਵਿਚ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
Check Also
ਪ੍ਰਵੇਸ਼ ਵਰਮਾ ਦੇ ਬਿਆਨ ਲਈ ਅਮਿਤ ਸ਼ਾਹ ਮੰਗਣ ਦੇਸ਼ ਤੋਂ ਮੁਆਫੀ : ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਆਗੂ ਪ੍ਰਵੇਸ਼ ਵਰਮਾ ਦੇ ਬਿਆਨ ਨੂੰ ਦੱਸਿਆ ਖਤਰਨਾਕ ਨਵੀਂ …