11 ਜੁਲਾਈ ਤੋਂ ਕਰਨਗੇ ਹੜਤਾਲ
ਨਵੀਂ ਦਿੱਲੀ/ਬਿਊਰੋ ਨਿਊਜ਼
ਮੋਦੀ ਸਰਕਾਰ ਨੇ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪਿਛਲੇ ਕੱਲ੍ਹ ਮਨਜ਼ੂਰੀ ਦੇ ਦਿੱਤੀ ਹੈ ਪਰ ਫਿਰ ਵੀ ਕੇਂਦਰੀ ਕਰਮਚਾਰੀ ਨਾਰਾਜ਼ ਨਜ਼ਰ ਆ ਰਹੇ ਹਨ। ਤਨਖਾਹ ਵਾਧੇ ਨਾਲ ਇਕ ਕਰੋੜ ਤੋਂ ਵੱਧ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ ਹੋਈ ਬੈਠਕ ਵਿਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਇਕ ਵੱਡੇ ਤੋਹਫੇ ਦੇ ਰੂਪ ਵਿਚ ਇਸ ਨੂੰ ਮਨਜ਼ੂਰੀ ਦਿੱਤੀ ਗਈ। ਕਮਿਸ਼ਨ ਨੇ ਤਨਖਾਹ ਤੇ ਭੱਤਿਆਂ ਵਿਚ 23.5 ਫੀਸਦੀ ਤੱਕ ਦੇ ਵਾਧੇ ਨੂੰ ਹਰੀ ਝੰਡੀ ਦੇ ਦਿੱਤੀ ਹੈ। ਕਮਿਸ਼ਨ ਨੇ ਘੱਟੋ-ਘੱਟ ਤਨਖਾਹ 18 ਹਜ਼ਾਰ ਰੁਪਏ ਕਰਨ ਦੀ ਸਿਫਾਰਸ਼ ਕੀਤੀ ਹੈ। ਮੰਤਰੀ ਮੰਡਲ ਸਕੱਤਰ ਦੀ ਤਨਖਾਹ ਮੌਜੂਦਾ 90 ਹਜ਼ਾਰ ਤੋਂ ਵਧਾ ਕੇ 2.50 ਲੱਖ ਰੁਪਏ ਕਰਨ ਦੀ ਸਿਫਾਰਸ਼ ਕੀਤੀ ਗਈ ਹੈ।
ਦੂਜੇ ਪਾਸੇ ਕੇਂਦਰੀ ਮੁਲਾਜ਼ਮਾਂ ਦੇ ਸੰਗਠਨਾਂ ਨੇ ਵਧੀਆਂ ਤਨਖਾਹਾਂ ਨੂੰ ਨਾਕਾਫੀ ਕਰਾਰ ਦਿੰਦੇ ਹੋਏ 11 ਜੁਲਾਈ ਤੋਂ ਅਣਮਿੱਥੇ ਸਮੇਂ ਦੀ ਦੇਸ਼ ਵਿਆਪੀ ਹੜਤਾਲ ਕਰਨ ਦਾ ਐਲਾਨ ਕੀਤਾ ਹੈ।
Check Also
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …