ਨਵਾਂ ਸ਼ਹਿਰ ਅਤੇ ਹੁਸ਼ਿਆਰਪੁਰ ਪੁਲਿਸ ਨੇ ਮਿਲੀ ਕੇ ਕੀਤੀ ਕਾਰਵਾਈ
ਹੁਸ਼ਿਆਰਪੁਰ/ਬਿਊਰੋ ਨਿਊਜ਼
ਹੁਸ਼ਿਆਰਪੁਰ ਵਿਚ ਪੈਂਦੇ ਕਸਬਾ ਮਾਹਿਲਪੁਰ ਵਿਚ ਅੱਜ ਤੜਕੇ ਪੁਲਿਸ ਨੇ ਗੈਂਗਸਟਰ ਵਰਿੰਦਰ ਨੂੰ ਇਕ ਮੁਕਾਬਲੇ ਦੌਰਾਨ ਮਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮਾਹਿਲਪੁਰਗੜ੍ਹਸ਼ੰਕਰ ਰੋਡ ‘ਤੇ ਐਫ.ਸੀ.ਆਈ. ਗੋਦਾਮ ਨੇੜੇ ਇਕ ਘਰ ਵਿਚ ਤਿੰਨ ਗੈਂਗਸਟਰਾਂ ਦੇ ਲੁਕੇ ਹੋਣ ਦੀ ਸੂਚਨਾ ਪੁਲਿਸ ਨੂੰ ਮਿਲੀ ਸੀ। ਜਦ ਪੁਲਿਸ ਨੇ ਘਰ ਦੀ ਘੇਰਾਬੰਦੀ ਕੀਤੀ ਤਾਂ ਗੈਂਗਸਟਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿਚ ਪੁਲਿਸ ਵਲੋਂ ਵੀ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਵਿਚ ਵਰਿੰਦਰ ਨਾਮ ਦਾ ਬਦਮਾਸ਼ ਮਾਰਿਆ ਗਿਆ। ਵਰਿੰਦਰ ਦੇ ਇਕ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਕ ਭੱਜਣ ਵਿਚ ਕਾਮਯਾਬ ਰਿਹਾ। ਮੁਕਾਬਲੇ ਵਿਚ ਮਾਰਿਆ ਗਿਆ ਵਰਿੰਦਰ ਕਪੂਰਥਲਾ ਦੇ ਪਿੰਡ ਨੰਦੋਕੀ ਦਾ ਰਹਿਣ ਵਾਲਾ ਸੀ। ਜ਼ਿਕਰਯੋਗ ਹੈ ਕਿ ਇਹ ਕਾਰਵਾਈ ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਦੀ ਪੁਲਿਸ ਨੇ ਮਿਲ ਕੇ ਕੀਤੀ ਹੈ।
Check Also
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ
20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …