ਭਗਵੰਤ ਮਾਨ ਨੇ ਬੇਰੁਜ਼ਗਾਰ ਅਧਿਆਪਕਾਂ ‘ਤੇ ਲਾਠੀਚਾਰਜ ਦੀ ਕੀਤੀ ਨਿਖੇਧੀ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਪਟਿਆਲਾ ਵਿਖੇ ਬੇਰੁਜ਼ਗਾਰ ਅਧਿਆਪਕਾਂ ‘ਤੇ ਹੋਏ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ। ਭਗਵੰਤ ਨੇ ਕਿਹਾ ਕਿ ਲਾਠੀਚਾਰਜ ਦਾ ਸ਼ਿਕਾਰ ਹੋਣ ਵਾਲੇ ਬੇਰੁਜ਼ਗਾਰ ਅਧਿਆਪਕਾਂ ਵਿਚ ਜ਼ਿਆਦਾਤਰ ਲੜਕੀਆਂ ਸਨ। ਉਨ੍ਹਾਂ ਕਿਹਾ ਕਿ ਮਹਿਲਾ ਦਿਵਸ ਮੌਕੇ ਬੇਰੁਜ਼ਗਾਰ ਅਧਿਆਪਕਾਂ ‘ਤੇ ਲਾਠੀਚਾਰਜ ਕਰਨਾ ਬਹੁਤ ਹੀ ਸ਼ਰਮਨਾਕ ਹੈ। ਮਾਨ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸਾਰੇ ਵਰਗਾਂ ‘ਤੇ ਕਹਿਰ ਢਾਹਿਆ ਹੈ ਅਤੇ ਹੁਣ ਸਰਕਾਰ ਦਾ ਸਿਆਸੀ ਅੰਤ ਨਿਸ਼ਚਿਤ ਹੈ। ਭਗਵੰਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਰਕਾਰ ਦੀ ਪੁੱਠੀ ਗਿਣਤੀ ਹੁਣ ਸ਼ੁਰੂ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਪਟਿਆਲਾ ‘ਚ ਬੇਰੁਜ਼ਗਾਰ ਅਧਿਆਪਕਾਂ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ ਅਤੇ ਕਈ ਅਧਿਆਪਕਾਂ ਦੀਆਂ ਦਸਤਾਰਾਂ ਵੀ ਲੱਥ ਗਈਆਂ ਸਨ। ਇਸ ਲਾਠੀਚਾਰਜ ਵਿਚ ਕਈ ਅਧਿਆਪਕ ਜ਼ਖ਼ਮੀ ਵੀ ਹੋਏ ਅਤੇ ਲੜਕੀਆਂ ਦੀ ਖਿੱਚ ਧੂਹ ਵੀ ਹੋਈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …