Breaking News
Home / ਪੰਜਾਬ / ਅਕਾਲੀਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਹੋਲਾ ਮਹੱਲਾ ਮੌਕੇ ਨਹੀਂ ਕੀਤੀ ਸਿਆਸੀ ਕਾਨਫਰੰਸ

ਅਕਾਲੀਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਹੋਲਾ ਮਹੱਲਾ ਮੌਕੇ ਨਹੀਂ ਕੀਤੀ ਸਿਆਸੀ ਕਾਨਫਰੰਸ

ਸਿਮਰਨਜੀਤ ਮਾਨ ਨੇ ਕਿਹਾ – ਪੰਜਾਬ ਦੀ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਜ਼ੀਰੋ
ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼
ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇ ਅੱਜ ਦੂਜੇ ਦਿਨ ਭਾਵੇਂ ਸ਼੍ਰੋਮਣੀ ਅਕਾਲੀ ਦਲਭਾਜਪਾ ਗਠਜੋੜ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਸਿਆਸੀ ਕਾਨਫਰੰਸ ਨਹੀਂ ਕੀਤੀ, ਪਰ ਅਕਾਲੀ ਦਲ ਅੰਮ੍ਰਿਤਸਰ ਵਲੋਂ ਸਿਆਸੀ ਕਾਨਫਰੰਸ ਜ਼ਰੂਰ ਕੀਤੀ ਗਈ। ਇਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਨੂੰ ਖੂਬ ਭੰਡਿਆ। ਉਨ੍ਹਾਂ ਕਿਹਾ ਕਿ ਝੂਠੀਆਂ ਸੌਹਾਂ ਖਾ ਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਜ਼ੀਰੋ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਅਤੇ ਸੁਖਬੀਰ ਬਾਦਲ ਆਪਸ ਵਿਚ ਰਲੇ ਹੋਏ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਥੋਪੇ ਜਾ ਰਹੇ ਐਨ.ਆਰ.ਸੀ. ਅਤੇ ਐਨ.ਪੀ.ਆਰ. ਵਰਗੇ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਲਈ ਕਿਹਾ।

Check Also

ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ

  ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …