ਆਸਟਰੇਲੀਆ ‘ਚੋਂ ਆਇਆ ਜੋੜਾ ਵੀ ਸ਼ੱਕੀ ਮਰੀਜ਼ਾਂ ‘ਚ ਸ਼ਾਮਲ
ਅੰਮ੍ਰਿਤਸਰ/ਬਿਊਰੋ ਨਿਊਜ਼
ਕਰੋਨਾ ਵਾਇਰਸ ਦੇ 3 ਹੋਰ ਸ਼ੱਕੀ ਮਰੀਜ਼ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਕੀਤੇ ਗਏ ਹਨ। ਇਨ੍ਹਾਂ ਮਰੀਜ਼ਾਂ ਵਿਚ ਆਸਟਰੇਲੀਆ ਤੋਂ ਆਇਆ ਇਕ ਜੋੜਾ ਵੀ ਸ਼ਾਮਲ ਹੈ ਅਤੇ ਇਨ੍ਹਾਂ ਨੂੰ ਖਾਂਸੀ ਅਤੇ ਬੁਖਾਰ ਦੀ ਸ਼ਿਕਾਇਤ ਦੇਖੀ ਗਈ ਸੀ। ਇਨ੍ਹਾਂ ਨੂੰ ਏਅਰਪੋਰਟ ‘ਤੇ ਹੀ ਡਾਕਟਰਾਂ ਨੇ ਜਾਂਚ ਤੋਂ ਬਾਅਦ ਗੁਰੂ ਨਾਨਕ ਦੇਵ ਹਸਪਤਾਲ ਦੇ ਆਈ ਸੋਲੇਸ਼ਨ ਵਾਰਡ ਵਿਚ ਭੇਜ ਦਿੱਤਾ। ਗੁਰੂ ਨਾਨਕ ਦੇਵ ਹਸਪਤਾਲ ਦੀ ਆਈ ਸੋਲੇਸ਼ਨ ਵਾਰਡ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ ਹੁਣ ਛੇ ਹੋ ਗਈ ਹੈ। ਉਧਰ ਦੂਜੇ ਪਾਸੇ ਅਟਾਰੀ ਸਰਹੱਦ ‘ਤੇ ਹੋਣ ਵਾਲੀ ਰੀਟਸੀਟ ਸੈਰੇਮਨੀ ਮੌਕੇ ਸੈਲਾਨੀਆਂ ਦੇ ਜਾਣ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ।

