ਸਾਰੇ ਵਿਦੇਸ਼ੀ ਸਮੁੰਦਰੀ ਜਹਾਜ਼ਾਂ ‘ਤੇ 31 ਮਾਰਚ ਤੱਕ ਪਾਬੰਦੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 43 ਹੋ ਗਈ ਹੈ। ਭਾਰਤ ਵਿਚ 31 ਮਾਰਚ ਤੱਕ ਸਾਰੇ ਵਿਦੇਸ਼ੀ ਸਮੁੰਦਰੀ ਜਹਾਜ਼ਾਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਨੂੰ ਦੇਖਦਿਆਂ ਮੰਗਲੌਰ ਵਿਚ ਇਕ ਯੂਰਪੀਅਨ ਕੰਪਨੀ ਦਾ ਜਹਾਜ਼ ਵਾਪਸ ਭੇਜ ਦਿੱਤਾ ਗਿਆ। ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਕਿਹਾ ਕਿ ਮਾਸਕ ਅਤੇ ਸੈਨੀਟਾਈਜ਼ਰ ਨੂੰ ਲੈ ਕੇ ਅਫਵਾਹ ਫੈਲਾਈ ਜਾ ਰਹੀ ਹੈੇ ਅਤੇ ਸਾਰਿਆਂ ਨੂੰ ਮਾਸਕ ਲਗਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਜਿਸ ਵਿਅਕਤੀ ਦੀ ਸਿਹਤ ਖਰਾਬ ਹੈ ਉਸ ਨੂੰ ਮਾਸਕ ਲਗਾਉਣ ਦੀ ਲੋੜ ਹੈ ਤਾਂ ਕਿ ਕਿਸੇ ਹੋਰ ਨੂੰ ਇਨਫੈਕਸ਼ਨ ਨਾ ਹੋ ਸਕੇ। ਸਿਹਤ ਮੰਤਰੀ ਨੇ ਕਿਹਾ ਅਜਿਹੇ ਹਾਲਾਤ ਨਾਲ ਨਿਪਟਣ ਲਈ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪਿਛਲੇ ਤਿੰਨ ਦਿਨਾਂ ਵਿਚ 31 ਲੈਬਾਂ ਬਣਾਈਆਂ ਗਈਆਂ ਹਨ।
Check Also
ਡਾ. ਅੰਬੇਡਕਰ ਨੂੰ ਪ੍ਰਧਾਨ ਮੰਤਰੀ ਮੋਦੀ ਵਲੋਂ ਸ਼ਰਧਾਂਜਲੀ ਭੇਟ
ਪੰਜਾਬ ਵਿਚ ਵੀ ਵੱਖ-ਵੱਖ ਥਾਵਾਂ ’ਤੇ ਡਾ. ਅੰਬੇਡਕਰ ਸਬੰਧੀ ਹੋਏ ਸਮਾਗਮ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ …