ਕਾਬੁਲ/ਬਿਊਰੋ ਨਿਊਜ਼
ਅਫਗਾਨਿਸਤਾਨ ਵਿੱਚ ਆਤਮਘਾਤੀ ਬੰਬ ਧਮਾਕੇ ਵਿੱਚ 40 ਦੇ ਕਰੀਬ ਜਵਾਨਾਂ ਦੀ ਮੌਤ ਹੋ ਗਈ ਹੈ। ਅੱਤਵਾਦੀਆਂ ਨੇ ਅਫਗਾਨ ਪੁਲਿਸ ਦੇ ਕਾਫਲੇ ਨੂੰ ਕਾਬੁਲ ਵਿੱਚ ਨਿਸ਼ਾਨਾ ਬਣਾਇਆ। ਸਰਕਾਰੀ ਸੂਤਰਾਂ ਮੁਤਾਬਕ ਹਮਲੇ ਦੀ ਜ਼ਿੰਮੇਵਾਰੀ ਤਾਲਿਬਾਨ ਨੇ ਲਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅੱਤਵਾਦੀਆਂ ਨੇ ਇਹ ਧਮਾਕਾ ਕਾਲਾ-ਏ-ਹੈਦਰ ਖਾਨ ਦੇ ਕੰਪਨੀ ਏਰੀਆ ਵਿੱਚ ਕੀਤਾ। ਇਹ ਕਾਫਲਾ ਵਰਦਾਕ ਤੋਂ ਕਾਬੁਲ ਜਾ ਰਿਹਾ ਸੀ।
ਇਸ ਦੌਰਾਨ ਦੋ ਹਮਲਾਵਰਾਂ ਨੇ ਕਾਫਲੇ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ਕਾਫਲੇ ਦੇ ਨੇੜੇ ਪੁੱਜ ਕੇ ਆਪਣੇ ਆਪ ਨੂੰ ਬੰਬ ਨਾਲ ਉਡਾ ਲਿਆ। ਪਘਮਨ ਦੇ ਗਵਰਨਰ ਹਾਜੀ ਮੁਹੰਮਦ ਮੂਸਾ ਖਾਨ ਮੁਤਾਬਕ ਹਮਲੇ ਵਿੱਚ ਕਾਫੀ ਗਿਣਤੀ ਵਿੱਚ ਲੋਕ ਜ਼ਖ਼ਮੀ ਹੋ ਗਏ। ਹਫਤਾ ਪਹਿਲਾਂ ਹੀ ਤਾਲਿਬਾਨ ਨੇ ਅਜਿਹੇ ਹੀ ਇੱਕ ਹਮਲੇ ਵਿੱਚ ਬੱਸ ਨੂੰ ਨਿਸ਼ਾਨਾ ਬਣਾਇਆ ਸੀ। ਜਿਸ ਵਿੱਚ 14 ਵਿਅਕਤੀ ਮਾਰੇ ਗਏ ਸਨ।
Check Also
ਅਮਰੀਕੀ ਸੰਘੀ ਜੱਜ ਵੱਲੋਂ ਟਰੰਪ ਪ੍ਰਸ਼ਾਸਨ ਨੂੰ ਝਟਕਾ, ਭਾਰਤੀ ਵਿਦਿਆਰਥੀ ਦੀ ਡਿਪੋਰਟੇਸ਼ਨ ‘ਤੇ ਆਰਜ਼ੀ ਰੋਕ ਲਾਈ
ਨਿਊਯਾਰਕ/ਬਿਊਰੋ ਨਿਊਜ਼ : ਅਮਰੀਕਾ ਦੇ ਸੰਘੀ ਜੱਜ ਨੇ ਟਰੰਪ ਪ੍ਰਸ਼ਾਸਨ ਵੱਲੋਂ 21 ਸਾਲਾ ਅੰਡਰਗਰੈਜੂਏਟ ਭਾਰਤੀ …