ਰਾਜਸਥਾਨ ਤੇ ਮਹਾਰਾਸ਼ਟਰ ਦੀ ਕਾਂਗਰਸ ਸਰਕਾਰ ਵੀ ਕੁਝ ਦਿਨਾਂ ਦੀ ਮਹਿਮਾਨ – ਹੋਣ ਲੱਗੀ ਚਰਚਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਦੇ ਸੀਨੀਅਰ ਆਗੂ ਜੋਤਿਰਾ ਦਿੱਤਿਆ ਸਿੰਧੀਆ ਅਤੇ ਉਨ੍ਹਾਂ ਦੇ ਨਾਲ 19 ਵਿਧਾਇਕਾਂ ਵਲੋਂ ਦਿੱਤੇ ਅਸਤੀਫੇ ਤੋਂ ਬਾਅਦ ਰਾਜਨੀਤਕ ਗਲਿਆਰਿਆਂ ਵਿਚ ਹਲਚਲ ਜਿਹੀ ਮਚ ਗਈ ਹੈ। ਇਸ ਤੋਂ ਬਾਅਦ ਹੁਣ ਇਹ ਚਰਚਾਵਾਂ ਜ਼ੋਰ ਫੜਨ ਲੱਗੀਆਂ ਹਨ ਕਿ ਰਾਜਸਥਾਨ ਅਤੇ ਮਹਾਰਾਸ਼ਟਰ ਵਿਚ ਵੀ ਕਾਂਗਰਸ ਸਰਕਾਰ ਕੁਝ ਦਿਨਾਂ ਦੀ ਮਹਿਮਾਨ ਹੈ। ਲੋਕ ਕਹਿ ਰਹੇ ਹਨ ਕਿ ਸਚਿਨ ਪਾਇਲਟ ਅਤੇ ਮਿਲਿੰਦ ਦੇਵੜਾ ਨੂੰ ਸਿੰਧੀਆ ਦੇ ਰਾਹ ‘ਤੇ ਚੱਲਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ 53 ਸਾਲ ਪਹਿਲਾਂ ਵਿਜੇਰਾਜੇ ਦੇ ਅਸਤੀਫੇ ਕਰਕੇ ਕਾਂਗਰਸ ਦੀ ਸੱਤਾ ਵਿਚ ਫੇਰਬਦਲ ਹੋਇਆ ਸੀ ਅਤੇ ਹੁਣ ਪੋਤੇ ਸਿੰਧੀਆ ਨੇ ਕਾਂਗਰਸ ਸਰਕਾਰ ਨੂੰ ਸੰਕਟ ਵਿਚ ਪਾ ਦਿੱਤਾ ਹੈ। ਇਸਦੇ ਚੱਲਦਿਆਂ ਸਿੰਧੀਆ ਦਾ ਕਹਿਣਾ ਹੈ ਕਿ ਹੁਣ ਅੱਗੇ ਵਧਣ ਦਾ ਸਮਾਂ ਹੈ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …