17.7 C
Toronto
Saturday, September 12, 2026
spot_img
Homeਪੰਜਾਬਕੈਪਟਨ ਅਮਰਿੰਦਰ ਨੇ ਕਰੋਨਾ ਵਾਇਰਸ ਬਾਰੇ ਸਿਹਤ ਵਿਭਾਗ ਨਾਲ ਕੀਤੀ ਮੀਟਿੰਗ

ਕੈਪਟਨ ਅਮਰਿੰਦਰ ਨੇ ਕਰੋਨਾ ਵਾਇਰਸ ਬਾਰੇ ਸਿਹਤ ਵਿਭਾਗ ਨਾਲ ਕੀਤੀ ਮੀਟਿੰਗ

ਕੈਪਟਨ ਅਮਰਿੰਦਰ ਨੇ ਕਰੋਨਾ ਵਾਇਰਸ ਬਾਰੇ ਸਿਹਤ ਵਿਭਾਗ ਨਾਲ ਕੀਤੀ ਮੀਟਿੰਗ2ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਵਰਜਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਰੋਨਾ ਵਾਇਰਸ ਸਬੰਧੀ ਇਕ ਉਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਸਿਹਤ ਖੇਤਰ ਨਾਲ ਸਬੰਧਤ ਕਈ ਮਾਹਿਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਕਰੋਨਾ ਵਾਇਰਸ ਨਾਲ ਨਜਿੱਠਣ ਲਈ ਚਰਚਾ ਹੋਈ। ਇਸ ਮੌਕੇ ਕੈਪਟਨ ਅਮਰਿੰਦਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭੀੜ ਭੜੱਕੇ ਵਾਲੇ ਸਮਾਗਮਾਂ ਤੋਂ ਦੂਰ ਹੀ ਰਹਿਣ। ਉਨ੍ਹਾਂ ਦੱਸਿਆ ਕਿ ਸਰਕਾਰ ਲਗਾਤਾਰ 24 ਘੰਟੇ ਵਾਇਰਸ ਦੀ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ ਅਤੇ ਲੋਕਾਂ ਨੂੰ ਅਫਵਾਹਾਂ ਤੋਂ ਵੀ ਬਚਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਸੂਬੇ ਵਿਚ ਦਾਖਲ ਹੋਣ ਵਾਲੇ ਸਾਰੇ ਮੁੱਖ ਰਸਤਿਆਂ ‘ਤੇ ਨਜ਼ਰ ਰੱਖੀ ਜਾਵੇ ਅਤੇ ਹਵਾਈ ਅੱਡਿਆਂ ਤੋਂ ਬਾਹਰ ਆਉਣ ਵਾਲੇ ਯਾਤਰੀਆਂ ਦਾ ਵੀ ਚੈਕਅਪ ਕੀਤਾ ਜਾਵੇ।

RELATED ARTICLES
POPULAR POSTS