ਕਰੋਨਾ ਵਾਇਰਸ ਦਾ ਅਸਰ ਵੀ ਦੇਖਿਆ ਗਿਆ
ਚੰਡੀਗੜ੍ਹ/ਬਿਊਰੋ ਨਿਊਜ਼
{ਰੰਗਾਂ ਦਾ ਤਿਉਹਾਰ ਹੋਲੀ ਅੱਜ ਪੰਜਾਬ ਤੇ ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਧੂਮ ਧਾਮ ਨਾਲ ਮਨਾਇਆ ਗਿਆ। ਅੱਜ ਸਵੇਰ ਤੋਂ ਹੀ ਲੋਕ ਇਕ ਦੂਜੇ ‘ਤੇ ਗੁਲਾਲ ਸੁੱਟ ਰਹੇ ਸਨ ਅਤੇ ਖੁਸ਼ੀਆਂ ਮਨਾ ਰਹੇ ਸਨ। ਰੰਗਾਂ ਦੇ ਤਿਉਹਾਰ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਲੋਕਾਂ ਨੂੰ ਇਹ ਤਿਉਹਾਰ ਸਦਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ ਸੀ। ਉਧਰ ਦੂਜੇ ਪਾਸੇ ਕਰੋਨਾ ਵਾਇਰਸ ਦਾ ਡਰ ਵੀ ਲੋਕਾਂ ਵਿਚ ਦੇਖਣ ਨੂੰ ਮਿਲਿਆ ਅਤੇ ਪਹਿਲਾਂ ਦੇ ਮੁਕਾਬਲੇ ਇਸ ਵਾਰ ਕਈ ਲੋਕਾਂ ਨੇ ਇਕ ਦੂਜੇ ‘ਤੇ ਰੰਗ ਸੁੱਟਣ ਤੋਂ ਪਾਸਾ ਹੀ ਵੱਟਿਆ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …