ਨਿਹੰਗ ਸਿੰਘਾਂ ਵਲੋਂ ਸਜਾਇਆ ਗਿਆ ਮਹੱਲਾ
ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼
ਸ੍ਰੀ ਅਨੰਦਪੁਰ ਸਾਹਿਬ ਵਿਚ ਹੋਲੇ ਮਹੱਲੇ ਦੇ ਅੱਜ ਤੀਜੇ ਦਿਨ ਵੀ ਸੰਗਤਾਂ ਦਾ ਠਾਠਾਂ ਮਾਰਦਾਂ ਇਕੱਠ ਦੇਖਣ ਨੂੰ ਮਿਲਿਆ। ਵੱਡੀ ਗਿਣਤੀ ਵਿਚ ਸੰਗਤਾਂ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਲਿਆ। ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਹੋਰ ਗੁਰੂਘਰਾਂ ਵਿਚ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਅੱਜ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਵਲੋਂ ਮਹੱਲਾ ਵੀ ਸਜਾਇਆ ਗਿਆ। ਇਸ ਮੌਕੇ ਨਿਹੰਗਾਂ ਸਿੰਘਾਂ ਵਲੋਂ ਗਤਕੇ ਦੇ ਜੌਹਰ ਵੀ ਦਿਖਾਏ ਅਤੇ ਹਰ ਪਾਸੇ ਕੇਸਰੀ ਦਸਤਾਰਾਂ ਹੀ ਨਜ਼ਰ ਆ ਰਹੀਆਂ ਸਨ।
ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਅਕਾਲੀ ਦਲ -ਭਾਜਪਾ, ਕਾਂਗਰਸ, ‘ਆਪ’ ਅਤੇ ਬਸਪਾ ਵਲੋਂ ਸਿਆਸੀ ਕਾਨਫਰੰਸਾਂ ਨਹੀਂ ਕੀਤੀਆਂ ਗਈਆਂ ਸਨ ਅਤੇ ਸਿਰਫ ਅਕਾਲੀ ਦਲ ਅੰਮ੍ਰਿਤਸਰ ਨੇ ਸਿਆਸੀ ਕਾਨਫਰੰਸ ਕੀਤੀ ਸੀ।
Check Also
‘ਆਪ’ ਸਰਕਾਰ ਨੇ ਬਜਟ ਦੀ ਕੀਤੀ ਤਾਰੀਫ ਅਤੇ ਵਿਰੋਧੀਆਂ ਨੇ ਬਜਟ ਨੂੰ ਭੰਡਿਆ
ਬਾਜਵਾ ਨੇ ਕਿਹਾ : ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ ਚੰਡੀਗੜ੍ਹ/ਬਿਊਰੋ …