Breaking News
Home / ਦੁਨੀਆ / ਚੀਨ ਤੋਂ ਸ਼ੁਰੂ ਹੋਇਆ ਕਰੋਨਾ ਵਾਇਰਸ 120 ਦੇਸ਼ਾਂ ਤੱਕ ਪਹੁੰਚਿਆ

ਚੀਨ ਤੋਂ ਸ਼ੁਰੂ ਹੋਇਆ ਕਰੋਨਾ ਵਾਇਰਸ 120 ਦੇਸ਼ਾਂ ਤੱਕ ਪਹੁੰਚਿਆ

ਭਾਰਤ ‘ਚ 68 ਮਾਮਲਿਆਂ ਦੀ ਪੁਸ਼ਟੀ ਇੰਗਲੈਂਡ ਦੇ ਸਿਹਤ ਮੰਤਰੀ ਨੂੰ ਵੀ ਹੋਇਆ ਕਰੋਨਾ
ਲੰਡਨ/ਬਿਊਰੋ ਨਿਊਜ਼
ਚੀਨ ਤੋਂ ਸ਼ੁਰੂ ਹੋਇਆ ਕਰੋਨਾ ਵਾਇਰਸ ਹੁਣ ਤੱਕ ਭਾਰਤ ਸਮੇਤ 120 ਹੋਰ ਦੇਸ਼ਾਂ ਤੱਕ ਪਹੁੰਚ ਗਿਆ ਹੈ। ਇਸ ਵਾਇਰਸ ਨਾਲ ਹੁਣ ਤੱਕ 1 ਲੱਖ, 20 ਹਜ਼ਾਰ ਤੋਂ ਜ਼ਿਆਦਾ ਵਿਅਕਤੀ ਪ੍ਰਭਾਵਿਤ ਹੋਏ ਹਨ ਅਤੇ 4300 ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਇਸਦੇ ਚੱਲਦਿਆਂ ਇੰਗਲੈਂਡ ਦੇ ਸਿਹਤ ਮੰਤਰੀ ਨਡਾਈਲ ਡੋਰਿਸ ਵੀ ਕਰੋਨਾ ਵਾਇਰਸ ਦੀ ਲਪੇਟ ਵਿਚ ਆ ਗਏ ਹਨ ਅਤੇ ਉਨ੍ਹਾਂ ਨੂੰ ਸਖਤ ਨਿਗਰਾਨੀ ਹੇਠ ਰੱਖਿਆ ਜਾ ਰਿਹਾ ਅਤੇ ਉਨ੍ਹਾਂ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸੇ ਦੌਰਾਨ ਭਾਰਤ ਵਿਚ ਵੀ ਹੁਣ ਤੱਕ 68 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ਵਿਚ ਅੰਮ੍ਰਿਤਸਰ ਦੇ 2 ਮਾਮਲੇ ਵੀ ਸ਼ਾਮਲ ਹਨ। ਉਧਰ ਦੂਜੇ ਪਾਸੇ ਅਮਰੀਕਾ ਨੇ ਵੀ ਇਰਾਨ ਨੂੰ ਕਹਿ ਦਿੱਤਾ ਹੈ ਕਿ ਈਰਾਨ ਵਿਚ ਜਿੰਨੇ ਵੀ ਅਮਰੀਕੀ ਕੈਦੀ ਹਨ, ਉਨ੍ਹਾਂ ਨੂੰ ਜਲਦੀ ਰਿਹਾਅ ਕਰ ਦਿੱਤਾ ਜਾਵੇ ਕਿਉਂਕਿ ਇਰਾਨ ਦੀਆਂ ਜੇਲ੍ਹਾਂ ਵਿਚ ਵੀ ਕਰੋਨਾ ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ। ਇਰਾਨ ਵਿਚ ਅੱਜ ਕਰੋਨਾ ਨਾਲ 63 ਹੋਰ ਮੌਤਾਂ ਹੋਣ ਨਾਲ ਮੌਤਾਂ ਦੀ ਗਿਣਤੀ 354 ਤੱਕ ਪਹੁੰਚ ਗਈ ਹੈ।

Check Also

ਸ਼੍ਰੋਮਣੀ ਕਮੇਟੀ ਪਾਕਿ ਰੇਲ ਹਾਦਸੇ ਵਿਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਦੇਵੇਗੀ ਸਹਾਇਤਾ

ਅੰਮ੍ਰਿਤਸਰ/ਬਿਊਰੋ ਨਿਊਜ਼ : ਲੰਘੇ ਦਿਨੀਂ ਪਾਕਿਸਤਾਨ ਵਿਚ ਵਾਪਰੇ ਰੇਲ ਹਾਦਸੇ ‘ਚ ਮਾਰੇ ਗਏ ਸਿੱਖਾਂ ਦੇ …