ਮਾਨਸਾ ਦੇ 15 ਲੱਖ ਦੇ ਕਰਜਈ ਕਿਸਾਨ ਬੂਟਾ ਸਿੰਘ ਨੇ ਕੀਤੀ ਖੁਦਕੁਸ਼ੀ
ਮਾਨਸਾ/ਬਿਊਰੋ ਨਿਊਜ਼
ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ ਇਕ ਵਾਰ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਇਸ ਦੇ ਚੱਲਦਿਆਂ ਮਾਨਸਾ ਦੇ ਪਿੰਡ ਸਮਾਓ ਦੇ 38 ਸਾਲਾ ਕਿਸਾਨ ਬੂਟਾ ਸਿੰਘ ਨੇ ਆਪਣੇ ਘਰ ‘ਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਸਿਰ ਕਰੀਬ 15 ਲੱਖ ਰੁਪਏ ਦਾ ਕਰਜ਼ਾ ਸੀ ਤੇ ਉਸ ਕੋਲ 6 ਏਕੜ ਜ਼ਮੀਨ ਸੀ। ਕਿਸਾਨ ਆਪਣੇ ਪਿੱਛੇ ਦੋ ਧੀਆਂ ਤੇ ਬਜ਼ੁਰਗ ਮਾਪਿਆਂ ਨੂੰ ਕਰਜ਼ਦਾਰ ਕਰਕੇ ਛੱਡ ਗਿਆ ਹੈ। ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਬੂਟਾ ਸਿੰਘ ਨੇ ਆਪਣੀਆਂ ਭੈਣਾਂ ਦੇ ਵਿਆਹ ਮੌਕੇ ਕਰਜ਼ਾ ਲਿਆ ਸੀ, ਜਿਹੜਾ ਵਾਪਸ ਨਾ ਮੋੜਨ ਕਰਕੇ ਵਧਦਾ ਹੀ ਗਿਆ ਅਤੇ ਬੂਟਾ ਸਿੰਘ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ। ਜ਼ਿਕਰਯੋਗ ਹੈ ਕਿ ਮਾਨਸਾ, ਬਠਿੰਡਾ ਅਤੇ ਸੰਗਰੂਰ ਜ਼ਿਲ੍ਹਿਆਂ ਵਿਚ ਹੀ ਜ਼ਿਆਦਾਤਰ ਕਿਸਾਨ ਖੁਦਕੁਸ਼ੀਆਂ ਦੇ ਮਾਮਲੇ ਦੇਖਣ ਵਿਚ ਆ ਰਹੇ ਹਨ ਅਤੇ ਸਰਕਾਰ ਨੂੰ ਵੀ ਇਸ ਪਾਸੇ ਗੌਰ ਕਰਨ ਦੀ ਲੋੜ ਹੈ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …