ਧਰਮਵੀਰ ਗਾਂਧੀ ਨੇ ਵੀ ‘ਆਪ’ ਵਿਚ ਜਾਣ ਲਈ ਰੱਖੀਆਂ ਸ਼ਰਤਾਂ
ਪਟਿਆਲਾ/ਬਿਊਰੋ ਨਿਊਜ਼
2022 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਰਾਜਨੀਤਕ ਪਾਰਟੀਆਂ ਨੇ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਤਹਿਤ ਆਮ ਆਦਮੀ ਪਾਰਟੀ ਨੇ ਵੀ ਰੁੱਸਿਆਂ ਨੂੰ ਮਨਾਉਣ ਦੇ ਯਤਨ ਸ਼ੁਰੂ ਕਰ ਦਿੱਤੇ ਹਨ ਅਤੇ ਪਾਰਟੀ ਹਾਈ ਕਮਾਂਡ ਨੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੂੰ ਇਸ ਕੰਮ ਲਈ ਪੰਜਾਬ ਦੀ ਇੰਚਾਰਜੀ ਦਿੱਤੀ ਹੈ। ਇਸ ਦੇ ਚੱਲਦਿਆਂ ਡਾ. ਧਰਮਵੀਰ ਗਾਂਧੀ ਦਾ ਕਹਿਣਾ ਸੀ ਕਿ ਜੇਕਰ ਆਮ ਆਦਮੀ ਪਾਰਟੀ ਉਨ੍ਹਾਂ ਨਾਲ ਰਾਬਤਾ ਕਰਦੀ ਹੈ ਤਾਂ ਉਹ ਸ਼ਰਤਾਂ ਤਹਿਤ ਹੀ ਪਾਰਟੀ ਵਿਚ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਸੂਬੇ ਨੂੰ ਵੱਧ ਅਧਿਕਾਰ ਦੇ ਦਿੰਦੀ ਹੈ ਤਾਂ ਉਹ ਇਸ ਬਾਰੇ ਸੋਚ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਜ਼ਿਆਦਾਤਰ ਕੇਂਦਰ ਦਾ ਦਖਲ ਹੁੰਦਾ ਹੈ ਅਤੇ ਸੂਬੇ ਦੇ ਅਧਿਕਾਰ ਖਤਮ ਹੀ ਹੋ ਜਾਂਦੇ ਹਨ। ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਪਾਰਟੀ ਅਜਿਹੀਆਂ ਸ਼ਰਤਾਂ ਮੰਨਦੀ ਹੈ ਤਾਂ ਉਹ ‘ਆਪ’ ਵਿਚ ਦੁਬਾਰਾ ਆਉਣ ਬਾਰੇ ਸੋਚ ਸਕਦੇ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …