ਕਿਹਾਸਾਡੀ ਸਰਕਾਰ ਬਣੀ ਤਾਂ ਪੰਜਾਬ ਵਿਚ ਬਿਜਲੀ ਮੁਫਤ ਦਿਆਂਗੇ
ਜਲੰਧਰ/ਬਿਊਰੋ ਨਿਊਜ਼
2ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿਚ ਅੱਜ ਜਲੰਧਰ ਦੇ ਲੰਮਾ ਪਿੰਡ ਇਲਾਕੇ ਵਿਚ ਬਿਜਲੀ ਕੁਨੈਕਸ਼ਨ ਜੋੜਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਜਿਹੜੇ ਲੋਕਾਂ ਦੇ ਬਿਜਲੀ ਬਿੱਲ ਬਕਾਇਆ ਹੋਣ ਕਰਕੇ ਕੁਨੈਕਸ਼ਨ ਕੱਟੇ ਗਏ ਸਨ, ਉਨ੍ਹਾਂ ਨੂੰ ਦੋਬਾਰਾ ਜੋੜਿਆ ਗਿਆ। ਇਸ ਮੌਕੇ ਬੈਂਸ ਨੇ ਕਿਹਾ ਕਿ ਜੇਕਰ ਬਿਜਲੀ ਕੁਨੈਕਸ਼ਨ ਜੋੜੇ ਜਾਣ ਤੋਂ ਬਾਅਦ ਵਿਭਾਗ ਕੋਈ ਕਾਰਵਾਈ ਕਰਦਾ ਹੈ ਤਾਂ ਉਸਦਾ ਸਾਰਾ ਖਰਚਾ ਲੋਕ ਇਨਸਾਫ ਪਾਰਟੀ ਚੁੱਕੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਉਨ੍ਹਾਂ ਦੀ ਪਾਰਟੀ ਅਜਿਹੇ ਕੁਨੈਕਸ਼ਨ ਜੋੜੇਗੀ, ਜੋ ਬਿੱਲ ਨਾ ਭਰ ਸਕਣ ਕਾਰਨ ਕੱਟੇ ਗਏ ਹਨ। ਬੈਂਸ ਨੇ ਵੱਡਾ ਵਾਅਦਾ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਵਿਚ ਉਨ੍ਹਾਂ ਦੀ ਸਰਕਾਰ ਬਣੀ ਤਾਂ ਬਿਜਲੀ ਬਿਲਕੁਲ ਮੁਫਤ ਕਰ ਦਿੱਤੀ ਜਾਵੇਗੀ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …