ਮੋਦੀ ਨੇ ਟਵੀਟ ਕਰਕੇ ਕੈਪਟਨ ਨੂੰ ਦਿੱਤੀਆਂ ਵਧਾਈਆਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਆਪਣਾ 78ਵਾਂ ਜਨਮ ਦਿਨ ਮਨਾ ਰਹੇ ਹਨ। ਕੈਪਟਨ ਦੇ ਜਨਮ ਦਿਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਟਵੀਟ ਕਰਕੇ ਵਧਾਈ ਦਿੱਤੀ ਅਤੇ ਲੰਬੀ ਸਿਹਤਮੰਦ ਉਮਰ ਲਈ ਕਾਮਨਾ ਵੀ ਕੀਤੀ ਹੈ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਦਾ ਜਨਮ 11 ਮਾਰਚ 1942 ਨੂੰ ਪਟਿਆਲਾ ਦੇ ਮਹਾਰਾਜਾ ਯਾਦਵਿੰਦਰ ਸਿੰਘ ਅਤੇ ਮਹਾਰਾਣੀ ਮਹਿੰਦਰ ਕੌਰ ਦੇ ਘਰ ਹੋਇਆ ਸੀ। ਕੈਪਟਨ ਅਮਰਿੰਦਰ ਨੂੰ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪੰਜਾਬ ਦੀ ਸਮੁੱਚੀ ਕੈਬਨਿਟ ਨੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …