ਸਾਬਕਾ ਕੈਬਨਿਟ ਮੰਤਰੀ ਜਗਦੀਸ਼ ਸਿੰਘ ਗਰਚਾ ਵੀ ਪਰਿਵਾਰ ਸਮੇਤ ਢੀਂਡਸਾ ਨਾਲ ਤੁਰੇ
ਲੁਧਿਆਣਾ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਵਿਚੋਂ ਬਾਗੀ ਹੋਏ ਸੁਖਦੇਵ ਸਿੰਘ ਢੀਂਡਸਾ ਦਾ ਕਾਫਲਾ ਲੰਮਾ ਹੁੰਦਾ ਜਾ ਰਿਹਾ ਹੈ। ਦਿਨੋਦਿਨ ਢੀਂਡਸਾ ਦੇ ਕਾਫਲੇ ਵਿਚ ਸੀਨੀਅਰ ਅਕਾਲੀ ਆਗੂ ਸ਼ਾਮਲ ਹੁੰਦੇ ਜਾ ਰਹੇ ਹਨ, ਜਿਸ ਨੂੰ ਲੈ ਕੇ ਸੁਖਬੀਰ ਬਾਦਲ ਦੀ ਪ੍ਰੇਸ਼ਾਨੀ ਵੀ ਵਧਦੀ ਹੀ ਜਾ ਰਹੀ ਹੈ। ਇਸ ਦੇ ਚੱਲਦਿਆਂ ਲੁਧਿਆਣਾ ਵਿਖੇ ਸਾਬਕਾ ਕੈਬਨਿਟ ਮੰਤਰੀ ਜਗਦੀਸ਼ ਸਿੰਘ ਗਰਚਾ ਅਤੇ ਹਰਪ੍ਰੀਤ ਸਿੰਘ ਗਰਚਾ ਨੇ ਪਰਿਵਾਰ ਸਮੇਤ ਸੁਖਦੇਵ ਸਿੰਘ ਢੀਂਡਸਾ ਨਾਲ ਤੁਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਬੈਠੇ ਕਈ ਆਗੂ ਹੁਣ ਘੁਟਣ ਮਹਿਸੂਸ ਕਰ ਰਹੇ ਹਨ, ਜੋ ਛੇਤੀ ਹੀ ਆਪਣੀ ਆਤਮਾ ਦੀ ਆਵਾਜ਼ ਸੁਣ ਕੇ ਬਾਦਲ ਪਰਿਵਾਰ ਨੂੰ ਅਲਵਿਦਾ ਆਖਣਗੇ। ਉਨ੍ਹਾਂ ਕਿਹਾ ਕਿ ਸੁਖਬੀਰ ਪੈਸੇ ਦੀ ਸ਼ਕਤੀ ਨਾਲ ਅੱਗੇ ਵਧਣ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਅਸੀਂ ਲੋਕਾਂ ਦੀ ਸ਼ਕਤੀ ਨਾਲ ਅੱਗੇ ਵਧਾਂਗੇ। ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਤੋਂ ਇਲਾਵਾ ਹੋਰ ਬਹੁਤ ਸਾਰੇ ਆਗੂ ਹਾਜ਼ਰ ਸਨ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …