ਯੂ.ਕੇ. ਦੇ 25 ਮੈਂਬਰੀ ਜਥੇ ਨੇ ਸੰਭਾਲੀ ਸੇਵਾ
ਅੰਮ੍ਰਿਤਸਰ/ਬਿਊਰੋ ਨਿਊਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁੰਬਦ ਉੱਪਰ ਲੱਗੇ ਸੋਨੇ ਦੀ ਸਾਫ਼ ਸਫ਼ਾਈ ਦੀ ਸੇਵਾ ਦੀ ਸ਼ੁਰੂਆਤ ਬਾਬਾ ਮਹਿੰਦਰ ਸਿੰਘ ਬਰਮਿੰਘਮ ਯੂ.ਕੇ ਵਾਲਿਆਂ ਵੱਲੋਂ ਆਪਣੇ 25 ਮੈਂਬਰੀ ਜਥੇ ਦੇ ਸਹਿਯੋਗ ਨਾਲ ਅੱਜ ਤੋਂ ਸ਼ੁਰੂ ਕੀਤੀ ਗਈ ਅਤੇ ਇਹ ਸੇਵਾ ਕਰੀਬ 10 ਦਿਨਾਂ ਤੱਕ ਚੱਲੇਗੀ। ਇਸ ਸੰਬੰਧੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਇਹ ਸੇਵਾ ਪਿਛਲੇ ਕਈ ਸਾਲਾਂ ਤੋਂ ਬਾਬਾ ਮਹਿੰਦਰ ਸਿੰਘ ਬਰਮਿੰਘਮ ਯੂ.ਕੇ ਵਾਲਿਆਂ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਕੀਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਹਰਿਮੰਦਰ ਸਾਹਿਬ ਵਿਖੇ ਲੱਗੇ ਹੋਏ ਸੋਨੇ ਦੀ ਚਮਕ ਨੂੰ ਪ੍ਰਦੂਸ਼ਣ ਪ੍ਰਭਾਵਿਤ ਕਰ ਰਿਹਾ ਹੈ ਅਤੇ ਸੋਨੇ ਦੀ ਚਮਕ ਨੂੰ ਬਰਕਰਾਰ ਰੱਖਣ ਹਿੱਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੇਂ-ਸਮੇਂ ‘ਤੇ ਸੋਨੇ ਦੀ ਧੁਆਈ ਕਰਵਾਈ ਜਾਂਦੀ ਹੈ ਤਾਂ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸੁੰਦਰ ਅਲੌਕਿਕ ਦਿੱਖ ਬਰਕਰਾਰ ਰਹੇ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …