26.2 C
Toronto
Thursday, July 16, 2026
spot_img
Homeਪੰਜਾਬਸ਼੍ਰੋਮਣੀ ਅਕਾਲੀ ਦਲ ਨੇ ਵੀ ਪਾਰਟੀ ਦੀਆਂ ਸਾਰੀਆਂ ਰੈਲੀਆਂ ਕੀਤੀਆਂ ਰੱਦ

ਸ਼੍ਰੋਮਣੀ ਅਕਾਲੀ ਦਲ ਨੇ ਵੀ ਪਾਰਟੀ ਦੀਆਂ ਸਾਰੀਆਂ ਰੈਲੀਆਂ ਕੀਤੀਆਂ ਰੱਦ

ਸੁਖਬੀਰ ਨੇ ਕਿਹਾ 13 ਅਪ੍ਰੈਲ ਤੋਂ ਬਾਅਦ ਨਵਾਂ ਪ੍ਰੋਗਰਾਮ ਬਣਾਵਾਂਗੇ
ਚੰਡੀਗੜ੍ਹ/ਬਿਊਰੋ ਨਿਊਜ਼
ਕਰੋਨਾ ਵਾਇਰਸ ਦੇ ਪ੍ਰਭਾਵ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਵੀ ਪਾਰਟੀ ਦੀਆਂ ਸਾਰੀਆਂ ਰੈਲੀਆਂ 13 ਅਪ੍ਰੈਲ ਤੱਕ ਰੱਦ ਕਰ ਦਿੱਤੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਵਜੋਂ 13 ਅਪ੍ਰੈਲ ਤੱਕ ਸਾਰੀਆਂ ਪਾਰਟੀ ਰੈਲੀਆਂ ਰੱਦ ਕਰਨ ਦਾ ਐਲਾਨ ਕੀਤਾ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ 21 ਮਾਰਚ ਤਕ ਹੋਣ ਵਾਲੀਆਂ ਸਾਰੀਆਂ ਪਾਰਟੀ ਰੈਲੀਆਂ ਰੱਦ ਕਰਨ ਦਾ ਐਲਾਨ ਕੀਤਾ ਗਿਆ ਸੀ।
ਸੁਖਬੀਰ ਬਾਦਲ ਨੇ ਕਿਹਾ ਕਿ ਪਾਰਟੀ ਵੱਲੋਂ 13 ਅਪ੍ਰੈਲ ਤੋਂ ਬਾਅਦ ਕਰੋਨਾ ਵਾਇਰਸ ਦੇ ਖਤਰੇ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਉਸ ਤੋਂ ਬਾਅਦ ਰੈਲੀਆਂ ਦੀ ਨਵੀਂ ਸਮਾਂ-ਸੂਚੀ ਜਾਰੀ ਕੀਤੀ ਜਾਵੇਗੀ। ਇਹ ਰੈਲੀਆਂ ਕਾਂਗਰਸ ਪਾਰਟੀ ਵੱਲੋਂ ਚੋਣ ਵਾਅਦਿਆਂ ਉੱਤੇ ਲੋਕਾਂ ਨਾਲ ਕੀਤੇ ਵਿਸਵਾਸ਼ਘਾਤ ਅਤੇ ਕਾਂਗਰਸ ਸਰਕਾਰ ਦੀ ਹਰ ਮੋਰਚੇ ਉੱਤੇ ਨਾਕਾਮੀ ਖਿਲਾਫ ਜਨਤਾ ਨੂੰ ਲਾਮਬੰਦ ਕਰਨ ਲਈ ਕੀਤੀਆਂ ਜਾ ਰਹੀਆਂ ਸਨ।

RELATED ARTICLES
POPULAR POSTS