ਏਂਜੇਲਾ ਮਾਰਕਲ ਦਾ ਕਹਿਣਾ ਜਰਮਨੀ ਵਿਚ 70 ਫ਼ੀਸਦੀ ਲੋਕ ਕਰੋਨਾ ਤੋਂ ਹੋ ਸਕਦੇ ਹਨ ਪੀੜਤ
ਵਾਸ਼ਿੰਗਟਨ/ਬਿਊਰੋ ਨਿਊਜ਼
ਕਰੋਨਾ ਵਾਇਰਸ ਦੇ ਚੱਲਦਿਆਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਯੂਰਪ ‘ਤੇ ਅਗਲੇ 30 ਦਿਨਾਂ ਲਈ ਟਰੈਵਲ ਪਾਬੰਦੀ ਲਗਾ ਦਿੱਤੀ ਹੈ। ਟਰੰਪ ਨੇ ਦੱਸਿਆ ਕਿ ਯੂ.ਕੇ. ਨੂੰ ਛੱਡ ਕੇ ਯੂਰਪ ਦੇ ਕਿਸੇ ਵੀ ਦੇਸ਼ ਦਾ ਕੋਈ ਵੀ ਯਾਤਰੀ ਇਕ ਮਹੀਨੇ ਤੱਕ ਅਮਰੀਕਾ ਨਹੀਂ ਜਾ ਸਕੇਗਾ। ਧਿਆਨ ਰਹੇ ਕਿ ਅਮਰੀਕਾ ਵਿਚ ਵੀ ਕਰੋਨਾ ਦੇ 1200 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸਦੇ ਚੱਲਦਿਆਂ ਹਾਲੀਵੁੱਡ ਸਟਾਰ ਅਤੇ ਓਸਕਰ ਵਿਜੇਤਾ ਟੌਮ ਹੈਂਕਸ ਅਤੇ ਉਨ੍ਹਾਂ ਦੀ ਪਤਨੀ ਰੀਟਾ ਵਿਲਸਨ ਵੀ ਕਰੋਨਾ ਵਾਇਰਸ ਤੋਂ ਪੀੜਤ ਹੋ ਚੁੱਕੀ ਹੈ। ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਨੇ ਦੱਸਿਆ ਕਿ ਕਰੋਨਾ ਵਾਇਰਸ ਦਾ ਟੀਕਾ ਬਣਾਉਣ ਵਿਚ ਘੱਟੋਘੱਟ ਡੇਢ ਤੋਂ ਦੋ ਸਾਲ ਦਾ ਸਮਾਂ ਲੱਗ ਸਕਦਾ ਹੈ।
ਇਸ ਦੇ ਚੱਲਦਿਆਂ ਜਰਮਨੀ ਦੀ ਚਾਂਸਲਰ ਏਂਜਲਾ ਮਾਰਕਲ ਨੇ ਮਾਹਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਦੇਸ਼ ਵਿਚ ਕਰੀਬ 70 ਫੀਸਦੀ ਲੋਕ ਕਰੋਨਾ ਦੀ ਚਪੇਟ ਵਿਚ ਆ ਸਕਦੇ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ।
Check Also
ਟਰੰਪ ਪ੍ਰਸ਼ਾਸਨ ਵੱਲੋਂ ਹਾਰਵਰਡ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ
ਹਾਰਵਰਡ ਨੇ ਇਸ ਫੈਸਲੇ ਨੂੰ ਗਲਤ ਦੱਸਦਿਆਂ ਵਿਦੇਸ਼ੀ ਵਿਦਿਆਰਥੀਆਂ ਦੇ ਸਮਰਥਨ ਦਾ ਕੀਤਾ ਵਾਅਦਾ ਬੋਸਟਨ/ਬਿਊਰੋ …