ਰਾਜਾਸਾਂਸੀ ਹਵਾਈ ਅੱਡੇ ਤੋਂ ਵੀ ਮਿਲਿਆ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ‘ਚ ਕਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਵਧ ਕੇ 73 ਹੋ ਗਈ ਹੈ। ਸਿਹਤ ਮੰਤਰਾਲੇ ਵੱਲੋਂ ਪ੍ਰੈੱਸ ਕਾਨਫ਼ਰੰਸ ਕਰਦਿਆਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਕੇਰਲ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ‘ਚ ਕੋਰੋਨਾ ਵਾਇਰਸ ਦੇ ਜ਼ਿਆਦਾਤਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਦੱਸਿਆ ਕਿ ਕੁੱਲ 73 ਮਾਮਲਿਆਂ ‘ਚੋਂ 56 ਭਾਰਤੀ ਅਤੇ 17 ਵਿਦੇਸ਼ੀ ਹਨ।
ਇਸੇ ਦੌਰਾਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਸਪਾਈਸ ਜੈੱਟ ਹਵਾਈ ਉਡਾਣ ਰਾਹੀਂ ਦੁਬਈ ਤੋਂ ਪੁੱਜੇ ਇੱਕ ਯਾਤਰੀ ਵਿਚ ਕਰੋਨਾ ਵਾਇਰਸ ਦੇ ਲੱਛਣ ਪਾਏ ਗਏ ਹਨ। ਹਵਾਈ ਅੱਡੇ ਵਿਖੇ ਤਾਇਨਾਤ ਸਿਹਤ ਵਿਭਾਗ ਦੀ ਟੀਮ ਵੱਲੋਂ ਇਸ ਸ਼ੱਕੀ ਮਰੀਜ਼ ਨੂੰ ਇਲਾਜ ਅਤੇ ਚੈੱਕਅਪ ਲਈ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਿਜਾਇਆ ਗਿਆ ਹੈ।
Check Also
ਕੇਜਰੀਵਾਲ ਨੇ ਬਿਹਾਰ ’ਚ ਆਪਣੇ ਦਮ ’ਤੇ ਚੋਣਾਂ ਲੜਨ ਦਾ ਕੀਤਾ ਐਲਾਨ
ਕਿਹਾ : ਹੁਣ ਕਾਂਗਰਸ ਨਾਲ ਗਠਜੋੜ ਨਹੀਂ ਕੀਤਾ ਜਾਵੇਗਾ ਅਹਿਮਦਾਬਾਦ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ …