ਭਾਰਤ ਨੇ ਸਾਰੇ ਦੇਸ਼ਾਂ ਦੇ ਲੋਕਾਂ ਦੀ ਐਂਟਰੀ ਕੀਤੀ ਬੰਦ
ਨਵੀਂ ਦਿੱਲੀ/ਬਿਊਰੋ ਨਿਊਜ਼
ਵਿਸ਼ਵ ਸਿਹਤ ਸੰਗਠਨ ਨੇ ਦੁਨੀਆ ਭਰ ‘ਚ ਹਜ਼ਾਰਾਂ ਜਾਨਾਂ ਲੈਣ ਵਾਲੇ ਕੋਰੋਨਾ ਵਾਇਰਸ ਨੂੰ ਮਹਾਂਮਾਰੀ ਐਲਾਨ ਦਿੱਤਾ ਹੈ। ਜਿਸ ਤੋਂ ਬਾਅਦ ਭਾਰਤ ਨੇ ਦੇਸ਼ ਵਿਚ ਕੋਰੋਨਾ ਵਾਇਰਸ ਦੇ ਲਗਾਤਾਰ ਮਾਮਲੇ ਸਾਹਮਣੇ ਆਉਣ ਤੋਂ ਬਾਅਦ 15 ਅਪ੍ਰੈਲ ਤੱਕ ਸਾਰੇ ਸੈਲਾਨੀ ਵੀਜ਼ੇ ਰੱਦ ਕਰ ਦਿੱਤੇ ਹਨ। ਇਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਇਹ ਹੁਕਮ ਭਲਕੇ 13 ਮਾਰਚ ਤੋਂ ਲਾਗੂ ਹੋਵੇਗਾ। ਸਿਹਤ ਮੰਤਰੀ ਡਾ. ਹਰਸ਼ ਵਰਧਨ ਦੀ ਅਗਵਾਈ ਵਿਚ ਹੋਈ ਮੰਤਰੀਆਂ ਦੇ ਗਰੁੱਪ ਦੀ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ। ਕੂਟਨੀਤਕ ਅਧਿਕਾਰੀਆਂ, ਸੰਯੁਕਤ ਰਾਸ਼ਟਰ, ਅੰਤਰਰਾਸ਼ਟਰੀ ਸੰਗਠਨਾਂ, ਰੁਜ਼ਗਾਰ ਅਤੇ ਪ੍ਰਾਜੈਕਟ ਵੀਜ਼ਿਆਂ ਨੂੰ ਛੱਡ ਕੇ ਬਾਕੀ ਸਾਰੇ ਵੀਜ਼ੇ 15 ਅਪ੍ਰੈਲ ਤੱਕ ਰੱਦ ਕੀਤੇ ਗਏ ਹਨ। ਇਸ ਤੋਂ ਇਲਾਵਾ ਓ.ਸੀ.ਆਈ. ਕਾਰਡ ਧਾਰਕਾਂ ਨੂੰ ਦਿੱਤੀ ਜਾਣ ਵਾਲੀ ਵੀਜ਼ਾ ਮੁਕਤ ਯਾਤਰਾ ਦੀ ਸਹੂਲਤ ਵੀ 15 ਅਪ੍ਰੈਲ ਤੱਕ ਰੱਦ ਕੀਤੀ ਗਈ ਹੈ। ਧਿਆਨ ਰਹੇ ਕਿ ਚੀਨ ਤੋਂ ਸ਼ੁਰੂ ਹੋਏ ਵਾਇਰਸ ਨੇ ਇਟਲੀ ਵਿਚ ਵੀ 800 ਜਾਨਾਂ ਲੈ ਲਈਆਂ ਹਨ ਅਤੇ ਇਹ ਵਾਇਰਸ ਹੁਣ ਤੱਕ 120 ਦੇਸ਼ਾਂ ਤੱਕ ਫੈਲ ਚੁੱਕਾ ਹੈ।
ਇਸ ਦੇ ਚੱਲਦਿਆਂ ਦਿੱਲੀ ਦੀ ਕੇਜਰੀਵਾਲ ਸਰਕਾਰ ਵਲੋਂ ਵੀ 31 ਮਾਰਚ ਤੱਕ ਸਾਰੇ ਸਿਨੇਮਾ ਹਾਲ ਅਤੇ ਮਾਲ ਬੰਦ ਰੱਖਣ ਦਾ ਐਲਾਨ ਕਰ ਦਿੱਤਾ ਗਿਆ ਹੈ।
Check Also
ਲੋਕ ਸਭਾ ’ਚ ਗੌਤਮ ਅਡਾਨੀ ਦੇ ਮੁੱਦੇ ’ਤੇ ਹੋਇਆ ਭਾਰੀ ਹੰਗਾਮਾ
ਰਾਹੁਲ ਗਾਂਧੀ ਬੋਲੇ : ਅਡਾਨੀ ਨੂੰ ਹੋਣਾ ਚਾਹੀਦਾ ਹੈ ਜੇਲ੍ਹ ’ਚ, ਪਰ ਸਰਕਾਰ ਉਸਦਾ ਕਰ …