ਐਬਟਸਫੋਰਡ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਨੌਰਥ ਵੈਨਕੂਵਰ ਵਿਖੇ ਬਿਰਧ ਆਸ਼ਰਮ ਵਿਚ ਰਹਿ ਰਹੇ ਇਕ 80 ਸਾਲਾ ਬਜ਼ੁਰਗ ਦੀ ਮੌਤ ਹੋ ਗਈ, ਜਿਹੜਾ ਕੋਰੋਨਾ ਵਾਇਰਸ ਤੋਂ ਪੀੜਤ ਸੀ। ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਸਿਹਤ ਅਧਿਕਾਰੀ ਡਾ. ਬੋਨੀ ਹੈਨਰੀ ਨੇ ਦੱਸਿਆ ਕਿ ਉਕਤ ਬਜ਼ੁਰਗ ਨੂੰ ਕੋਰੋਨਾ ਵਾਇਰਸ ਹੋਣ ਬਾਰੇ 7 ਮਾਰਚ ਨੂੰ ਹੀ ਪਤਾ ਲੱਗਿਆ ਸੀ ਤੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 32 ਹੋ ਗਈ ਹੈ, ਜਦ ਕਿ ਪੀੜਤ ਰਹੇ 4 ਜਣੇ ਸਿਹਤਯਾਬ ਹੋ ਕੇ ਆਪੋ-ਆਪਣੇ ਘਰਾਂ ਨੂੰ ਚਲੇ ਗਏ ਹਨ। ਇਸੇ ਦੌਰਾਨ ਵੈਨਕੂਵਰ ਨੇੜਲੇ ਸ਼ਹਿਰ ਰਿਚਮੰਡ ਵਿਖੇ ਸਥਿਤ ਮਸਜਿਦ ਅਲ ਜਹਾਰਾ ਇਸਲਾਮਿਕ ਸੈਂਟਰ ਵਲੋਂ ਕੋਰੋਨਾ ਵਾਇਰਸ ਕਾਰਨ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …