ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਵਧਾਈ
ਚੰਡੀਗੜ੍ਹ/ਬਿਊਰੋ ਨਿਊਜ਼ : ਲੁਧਿਆਣਾ ਦੇ ਪਿੰਡ ਚਕਰ ਦੀ ਰਹਿਣ ਵਾਲੀ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਟੋਕੀਓ ਓਲੰਪਿਕ ਲਈ ਕੁਆਲੀਫਾਈ ਕਰ ਲਿਆ ਹੈ। ਉਸ ਦੀ ਇਸ ਕਾਮਯਾਬੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਸਿਮਰਨਜੀਤ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਸਿਮਰਨਜੀਤ ਕੌਰ ਨੇ ਏਸ਼ੀਆ ਕੁਆਲੀਫਾਇਰ ਮੁਕਾਬਲੇ ਦੌਰਾਨ ਅੰਡਰ-60 ਕਿੱਲੋਗਰਾਮ ਭਾਰ ਵਰਗ ਵਿਚ ਮੰਗੋਲੀਆ ਦੀ ਮੁੱਕੇਬਾਜ਼ ਨੂੰ 5-0 ਨਾਲ ਹਰਾ ਕੇ ਇਹ ਉਪਲੱਬਧੀ ਹਾਸਲ ਕੀਤੀ। ਸਿਮਰਨਜੀਤ ਟੋਕੀਓ ਓਲੰਪਿਕ ‘ਚ ਕੁਆਲੀਫਾਈ ਕਰਨ ਵਾਲੀ 8ਵੀਂ ਭਾਰਤੀ ਬੌਕਸਰ ਬਣੀ ਹੈ। ਧਿਆਨ ਰਹੇ ਕਿ ਸਿਮਰਨਜੀਤ ਕੌਰ 2011 ਤੋਂ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦੀ ਨੁਮਾਇੰਦਗੀ ਕਰ ਰਹੀ ਹੈ। ਉਸ ਨੇ 2018 ਵਿਚ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ‘ਚ ਭਾਰਤ ਲਈ ਕਾਂਸੀ ਦਾ ਤਮਗਾ ਜਿੱਤਿਆ ਸੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …