ਲੰਡਨ : ਬਰਤਾਨੀਆ ਦੇ ਸਿਹਤ ਮੰਤਰੀ ਅਤੇ ਕੰਸਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਨਾਡਾਈਨ ਡੋਰਿਸ ਵੀ ਕਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ। ਉਹ ਦੇਸ਼ ਦੇ ਪਹਿਲੇ ਸੰਸਦ ਮੈਂਬਰ ਹਨ, ਜਿਨ੍ਹਾਂ ਨੂੰ ਇਸ ਵਾਇਰਸ ਦੀ ਪੁਸ਼ਟੀ ਹੋਈ ਹੈ। ਡੋਰਿਸ ਨੂੰ ਘਰ ਵਿਚ ਹੀ ਨਿਗਰਾਨੀ ਹੇਠ ਰੱਖਿਆ ਗਿਆ ਹੈ ਅਤੇ ਉਨ੍ਹਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬ੍ਰਿਟੇਨ ਵਿਚ ਹੁਣ ਤੱਕ ਕਰੋਨਾ ਵਾਇਰਸ ਨਾਲ 6 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ, ਜਦਕਿ 382 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਸਿਹਤ ਵਿਭਾਗ ਉਨ੍ਹਾਂ ਵਿਅਕਤੀਆਂ ਦੀ ਜਾਂਚ ਕਰ ਰਿਹਾ ਹੈ, ਜਿਹੜੇ ਸਿਹਤ ਮੰਤਰੀ ਦੇ ਸੰਪਰਕ ਵਿਚ ਆਏ ਹਨ।
Check Also
ਚੀਨ ਨੇ ਅਮਰੀਕਾ ’ਤੇ ਲਗਾਇਆ 125% ਟੈਰਿਫ
ਜਿੰਨਪਿੰਗ ਬੋਲੇ – ਅਸੀਂ ਦਬਾਅ ਦੇ ਅੱਗੇ ਨਹੀਂ ਝੁਕਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਅਤੇ ਚੀਨ …