ਅਮਰੀਕਾ ਨੇ ਕਰੋਨਾ ਵਾਇਰਸ ਦੇ ਚੱਲਦਿਆਂ ਇਰਾਨ ਵਿਚ ਸਾਰੇ ਅਮਰੀਕੀ ਕੈਦੀਆਂ ਦੀ ਰਿਹਾਈ ਮੰਗੀ ਹੈ। ਜ਼ਿਕਰਯੋਗ ਹੈ ਕਿ ਇਰਾਨ ਦੀਆਂ ਜੇਲ੍ਹਾਂ ਵਿਚ ਵੀ ਕਰੋਨਾ ਵਾਇਰਸ ਫੈਲਦਾ ਜਾ ਰਿਹਾ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਇਕ ਬਿਆਨ ਵਿਚ ਕਿਹਾ ਕਿ ਜੇਕਰ ਇਰਾਨ ਵਿਚ ਕਿਸੇ ਅਮਰੀਕੀ ਦੀ ਮੌਤ ਹੁੰਦੀ ਹੈ ਤਾਂ ਇਸ ਲਈ ਉਥੋਂ ਦੀ ਸਰਕਾਰ ਹੀ ਜ਼ਿੰਮੇਵਾਰ ਹੋਵੇਗੀ। ਉਧਰ ਦੂਜੇ ਪਾਸੇ ਸੰਯੁਕਤ ਰਾਸ਼ਟਰ ਦੇ ਇਕ ਅਧਿਕਾਰੀ ਨੇ ਕਿਹਾ ਸੀ ਕਿ ਇਰਾਨ ਦੇ 70 ਹਜ਼ਾਰ ਕੈਦੀਆਂ ਦੀ ਰਿਹਾਈ ਵਿਚ ਜ਼ਿਆਦਾ ਦੇਰ ਕਰ ਦਿੱਤੀ ਹੈ। ਜਾਣਕਾਰੀ ਮਿਲੀ ਹੈ ਕਿ ਇਰਾਨ ਵਿਚ ਮੰਗਲਵਾਰ ਨੂੰ 24 ਵਿਅਕਤੀਆਂ ਦੀ ਕਰੋਨਾ ਵਾਇਰਸ ਕਰਕੇ ਮੌਤ ਹੋ ਗਈ ਅਤੇ ਇਰਾਨ ਵਿਚ ਹੁਣ 291 ਲੋਕਾਂ ਦੀ ਇਸ ਕਰਕੇ ਜਾਨ ਜਾ ਚੁੱਕੀ ਹੈ ਅਤੇ 8 ਹਜ਼ਾਰ ਤੋਂ ਜ਼ਿਆਦਾ ਵਿਅਕਤੀ ਪੀੜਤ ਵੀ ਹਨ।
Check Also
ਜਿੰਦਰ ਨੂੰ ਢਾਹਾਂ ਪੰਜਾਬੀ ਸਾਹਿਤ ਪੁਰਸਕਾਰ
ਸੁਰਿੰਦਰ ਨੀਰ ਅਤੇ ਸ਼ਹਿਜ਼ਾਦ ਅਸਲਮ ਦਾ ਵੀ ਕੀਤਾ ਸਨਮਾਨ ਵੈਨਕੂਵਰ/ਬਿਊਰੋ ਨਿਊਜ਼ : ਨਵਾਂ ਸ਼ਹਿਰ ਜ਼ਿਲ੍ਹੇ …