-4 C
Toronto
Tuesday, January 6, 2026
spot_img
Homeਪੰਜਾਬਪੰਜਾਬ ਦੇ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਵਿਦੇਸ਼ ਜਾਣ ਲਈ ਛੁੱਟੀ

ਪੰਜਾਬ ਦੇ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਵਿਦੇਸ਼ ਜਾਣ ਲਈ ਛੁੱਟੀ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਦੁਨੀਆਂ ਭਰ ਵਿੱਚ ਕਰੋਨਾਵਾਇਰਸ (ਕੋਵਿਡ-19) ਦੇ ਕੇਸਾਂ ਦੇ ਮੱਦੇਨਜ਼ਰ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਜਾਣ ਦੀ ਛੁੱਟੀ (ਐਕਸ ਇੰਡੀਆ ਲੀਵ) ਨਾ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਰਾਜ ਦੇ ਸਮੂਹ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਾਂ ਦੇ ਕਮਿਸ਼ਨਰਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ, ਸਮੂਹ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ, ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਸਮੂਹ ਉਪ ਮੰਡਲ ਅਫਸਰਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਕਰੋਨਾਵਾਇਰਸ ਦੇ ਮੱਦੇਨਜ਼ਰ ਕਿਸੇ ਵੀ ਸਰਕਾਰੀ ਕਰਮਚਾਰੀ ਦੀ ਕਿਸੇ ਅਤਿ-ਜ਼ਰੂਰੀ ਕਾਰਨਾਂ ਤੋਂ ਬਿਨਾਂ ਵਿਦੇਸ਼ ਜਾਣ ਦੀ ਛੁੱਟੀ ਮਨਜ਼ੂਰ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਬਾਹਰਲੇ ਮੁਲਕਾਂ ਦੀ ਯਾਤਰਾ ਤੋਂ ਪਰਤਣ ਵਾਲੇ ਸਰਕਾਰੀ ਕਮਰਚਾਰੀਆਂ ਨੂੰ 14 ਦਿਨ ਆਪਣੇ ਘਰ ਵਿੱਚ ਇਕੱਲੇ ਰਹਿਣ ਦੀ ਹਦਾਇਤ ਕੀਤੀ ਜਾਵੇ। ਇਹ ਹਦਾਇਤਾਂ ਤੁਰੰਤ ਪ੍ਰਭਾਵ ਤੋਂ ਲਾਗੂ ਕਰਨ ਲਈ ਆਖਿਆ ਗਿਆ ਹੈ।

RELATED ARTICLES
POPULAR POSTS