22.3 C
Toronto
Thursday, September 18, 2025
spot_img
Homeਪੰਜਾਬਕਰੋਨਾਵਾਇਰਸ ਦੀ ਦਹਿਸ਼ਤ

ਕਰੋਨਾਵਾਇਰਸ ਦੀ ਦਹਿਸ਼ਤ

ਅਟਾਰੀ ਤੇ ਹੁਸੈਨੀਵਾਲਾ ਸਰਹੱਦ ਦੀ ਰੀਟਰੀਟ ਰਸਮ ਦੇਖਣ ‘ਤੇ ਰੋਕ
ਅੰਮ੍ਰਿਤਸਰ/ਬਿਊਰੋ ਨਿਊਜ਼ : ਕਰੋਨਾਵਾਇਰਸ ਦੇ ਡਰ ਕਾਰਨ ਕੇਂਦਰ ਸਰਕਾਰ ਵਲੋਂ ਅਟਾਰੀ ਸਰਹੱਦ ਦੀ ਰੋਜ਼ਾਨਾ ‘ਰੀਟਰੀਟ ਸੈਰੇਮਨੀ’ ਵੇਖਣ ‘ਤੇ ਫਿਲਹਾਲ ਰੋਕ ਲਾ ਦਿੱਤੀ ਗਈ ਹੈ। ਇਸੇ ਤਰ੍ਹਾਂ ਬੀਐੱਸਐਫ ਦੇ ਡੀਆਈਜੀ ਬੀਐੱਸ ਰਾਵਤ ਨੇ ਦੱਸਿਆ ਕਿ ਭਲਕ ਤੋਂ ਅੰਮ੍ਰਿਤਸਰ ਤੋਂ ਇਲਾਵਾ ਫਿਰੋਜ਼ਪੁਰ ਦੇ ਹੁਸੈਨੀਵਾਲਾ ਤੇ ਫਾਜ਼ਿਲਕਾ ਦੇ ਸੱਦੀਕੀ ਵਿਖੇ ਵੀ ਰੀਟਰੀਟ ਰਸਮ ਵਿੱਚ ਲੋਕਾਂ ਦੇ ਜਾਣ ‘ਤੇ ਰੋਕ ਦਿੱਤੀ ਗਈ ਹੈ। ਵਿਸ਼ਵ ਸਿਹਤ ਸੰਗਠਨ ਵਲੋਂ ਕਰੋਨਾਵਾਇਰਸ ਨੂੰ ਲੈ ਕੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ ਜਿਸ ਤਹਿਤ ਅਟਾਰੀ ਸਰਹੱਦ ‘ਤੇ ਝੰਡਾ ਉਤਾਰਨ ਦੀ ਰਸਮ ਵੇਖਣ ਲਈ ਹੁੰਦੇ ਇਕੱਠ ‘ਤੇ ਰੋਕ ਲਾ ਦਿੱਤੀ ਗਈ ਹੈ। ਇਸ ਦੌਰਾਨ ਝੰਡਾ ਉਤਾਰਨ ਦੀ ਰਸਮ ਰੋਜ਼ਾਨਾ ਹੋਵੇਗੀ ਪਰ ਸੈਲਾਨੀਆਂ ਨੂੰ ਇਹ ਪ੍ਰੋਗਰਾਮ ਦੇਖਣ ‘ਤੇ ਰੋਕ ਹੋਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦਿੱਤੀ ਹੈ। ਉਨ੍ਹਾਂ ਇਸ ਸਬੰਧੀ ਹੋਟਲਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਹੈ ਜਿਸ ਵਿਚ ਹਦਾਇਤ ਕੀਤੀ ਗਈ ਹੈ ਕਿ ਉਹ ਹੋਟਲਾਂ ਵਿਚ ਆਉਣ ਵਾਲੇ ਯਾਤਰੂਆਂ ਨੂੰ ਇਸ ਰੋਕ ਸਬੰਧੀ ਜਾਣਕਾਰੀ ਦੇਣ ਤਾਂ ਜੋ ਉਨ੍ਹਾਂ ਨੂੰ ਖੱਜਲ ਖੁਆਰ ਨਾ ਹੋਣਾ ਪਵੇ। ਉਨ੍ਹਾਂ ਆਖਿਆ ਕਿ ਹਵਾਈ ਅੱਡਾ ਅਤੇ ਅਟਾਰੀ ਸਰਹੱਦ ‘ਤੇ ਸਿਹਤ ਵਿਭਾਗ ਵਲੋਂ ਸਕਰੀਨਿੰਗ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਆਖਿਆ ਕਿ ਜੇਕਰ ਹੋਟਲ ਵਿਚ ਕੋਈ ਵਿਦੇਸ਼ੀ ਸੈਲਾਨੀ ਆਉਂਦਾ ਹੈ ਤਾਂ ਇਸ ਸਬੰਧੀ ਜਾਣਕਾਰੀ ਸਿਵਲ ਸਰਜਨ ਨੂੰ ਦਿੱਤੀ ਜਾਵੇ। ਜੇਕਰ ਕੋਈ ਸ਼ੱਕੀ ਮਰੀਜ਼ ਲੱਗਦਾ ਹੈ ਤਾਂ ਉਸ ਦੀ ਜਾਣਕਾਰੀ ਵੀ ਦਿੱਤੀ ਜਾਵੇ।

RELATED ARTICLES
POPULAR POSTS