Breaking News
Home / ਪੰਜਾਬ / ਸਿਮਰਜੀਤ ਬੈਂਸ ਵਲੋਂ ਬਿਜਲੀ ਕੁਨੈਕਸ਼ਨ ਜੋੜਨ ਦੀ ਮੁਹਿੰਮ ਸ਼ੁਰੂ

ਸਿਮਰਜੀਤ ਬੈਂਸ ਵਲੋਂ ਬਿਜਲੀ ਕੁਨੈਕਸ਼ਨ ਜੋੜਨ ਦੀ ਮੁਹਿੰਮ ਸ਼ੁਰੂ

ਕਿਹਾ-ਸਾਡੀ ਸਰਕਾਰ ਬਣੀ ਤਾਂ ਪੰਜਾਬ ਵਿਚ ਬਿਜਲੀ ਮੁਫਤ ਦਿਆਂਗੇ
ਜਲੰਧਰ : 2ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿਚ ਜਲੰਧਰ ਦੇ ਲੰਮਾ ਪਿੰਡ ਇਲਾਕੇ ਵਿਚ ਬਿਜਲੀ ਕੁਨੈਕਸ਼ਨ ਜੋੜਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਤਹਿਤ ਜਿਹੜੇ ਲੋਕਾਂ ਦੇ ਬਿਜਲੀ ਬਿੱਲ ਬਕਾਇਆ ਹੋਣ ਕਰਕੇ ਕੁਨੈਕਸ਼ਨ ਕੱਟੇ ਗਏ ਸਨ, ਉਨ੍ਹਾਂ ਨੂੰ ਦੋਬਾਰਾ ਜੋੜਿਆ ਗਿਆ। ਇਸ ਮੌਕੇ ਬੈਂਸ ਨੇ ਕਿਹਾ ਕਿ ਜੇਕਰ ਬਿਜਲੀ ਕੁਨੈਕਸ਼ਨ ਜੋੜੇ ਜਾਣ ਤੋਂ ਬਾਅਦ ਵਿਭਾਗ ਕੋਈ ਕਾਰਵਾਈ ਕਰਦਾ ਹੈ ਤਾਂ ਉਸਦਾ ਸਾਰਾ ਖਰਚਾ ਲੋਕ ਇਨਸਾਫ ਪਾਰਟੀ ਚੁੱਕੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਉਨ੍ਹਾਂ ਦੀ ਪਾਰਟੀ ਅਜਿਹੇ ਕੁਨੈਕਸ਼ਨ ਜੋੜੇਗੀ, ਜੋ ਬਿੱਲ ਨਾ ਭਰ ਸਕਣ ਕਾਰਨ ਕੱਟੇ ਗਏ ਹਨ। ਬੈਂਸ ਨੇ ਵੱਡਾ ਵਾਅਦਾ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਵਿਚ ਉਨ੍ਹਾਂ ਦੀ ਸਰਕਾਰ ਬਣੀ ਤਾਂ ਬਿਜਲੀ ਬਿਲਕੁਲ ਮੁਫਤ ਕਰ ਦਿੱਤੀ ਜਾਵੇਗੀ।

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …