ਰਾਮ ਰਹੀਮ ਦੀਆਂ ਦੋ ਪਟੀਸ਼ਨਾਂ ਖ਼ਾਰਜ
ਨਵੀਂ ਦਿੱਲੀ: ਕਥਿਤ ਬਲਾਤਕਾਰ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਦੋ ਪਟੀਸ਼ਨਾਂ ਖ਼ਾਰਜ ਕਰ ਦਿੱਤੀਆਂ ਹਨ। ਸੁਪਰੀਮ ਕੋਰਟ ਦੇ ਇਸ ਕਦਮ ਨਾਲ ਡੇਰਾ ਸਿਰਸਾ ਨੂੰ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਸੁਪਰੀਮ ਕੋਰਟ ਦੇ ਜੱਜ ਜਸਟਿਸ ਦੀਪਕ ਮਿਸ਼ਰਾ ਅਤੇ ਸੀ ਨਾਗਪਨਾ ਦੀ ਕੋਰਟ ਵਿੱਚ ਡੇਰੇ ਦੇ ਵਕੀਲ ਨੇ 14 ਸਾਲ ਪੁਰਾਣੇ ਕੇਸ ਵਿੱਚ ਪੀੜਤ ਮਹਿਲਾ ਦੀ ਲਿਖਾਈ ਦੇ ਹੋਰ ਨਮੂਨਿਆਂ ਦੀ ਮੰਗ ਕੀਤੀ ਸੀ।ਦੂਜੀ ਪਟੀਸ਼ਨ ਪੰਚਕੂਲਾ ਦੀ ਅਦਾਲਤ ਵਿੱਚ ਹੋਰ ਸਬੂਤ ਜਮ੍ਹਾ ਕਰਵਾਉਣ ਬਾਰੇ ਸੀ। ਸੁਪਰੀਮ ਕੋਰਟ ਨੇ ਆਪਣੇ ਆਦੇਸ਼ ਵਿੱਚ ਆਖਿਆ ਹੈ ਕਿ ਜੇਕਰ ਕੋਈ ਚਿੱਠੀ ਲਿਖਦਾ ਹੈ ਤੇ ਕਹਿੰਦਾ ਹੈ ਕਿ ਬਾਬਾ ਜੀ ‘ I Love u’ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਇਹ ਹੁਣ ਵੀ ਮੌਜੂਦ ਹੈ। ਇਸੇ ਮਾਮਲੇ ਵਿੱਚ ਇੱਕ ਮਹਿਲਾ ਨੇ ਡੇਰਾ ਮੁਖੀ ਦੇ ਖ਼ਿਲਾਫ਼ ਬਲਾਤਕਾਰ ਦਾ ਕੇਸ ਦਰਜ ਕਰਵਾਇਆ ਸੀ। ਪੂਰੇ ਮਾਮਲੇ ਦੀ ਸੁਣਵਾਈ ਪੰਚਕੂਲਾ ਦੀ ਅਦਾਲਤ ਵਿੱਚ ਚੱਲ ਰਹੀ ਹੈ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …