Breaking News
Home / ਪੰਜਾਬ / ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਦਾ ਕਾਰਜ ਸ਼ੁਰੂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਦਾ ਕਾਰਜ ਸ਼ੁਰੂ

ਯੂ.ਕੇ.ਦੇ 25 ਮੈਂਬਰੀ ਜਥੇ ਨੇ ਸੰਭਾਲੀ ਸੇਵਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁੰਬਦ ਉੱਪਰ ਲੱਗੇ ਸੋਨੇ ਦੀ ਸਾਫ਼ ਸਫ਼ਾਈ ਦੀ ਸੇਵਾ ਦੀ ਸ਼ੁਰੂਆਤ ਬਾਬਾ ਮਹਿੰਦਰ ਸਿੰਘ ਬਰਮਿੰਘਮ ਯੂ.ਕੇ ਵਾਲਿਆਂ ਵੱਲੋਂ ਆਪਣੇ 25 ਮੈਂਬਰੀ ਜਥੇ ਦੇ ਸਹਿਯੋਗ ਨਾਲ ਵੀਰਵਾਰ ਤੋਂ ਸ਼ੁਰੂ ਕੀਤੀ ਗਈ ਅਤੇ ਇਹ ਸੇਵਾ ਕਰੀਬ 10 ਦਿਨਾਂ ਤੱਕ ਚੱਲੇਗੀ। ਇਸ ਸੰਬੰਧੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਇਹ ਸੇਵਾ ਪਿਛਲੇ ਕਈ ਸਾਲਾਂ ਤੋਂ ਬਾਬਾ ਮਹਿੰਦਰ ਸਿੰਘ ਬਰਮਿੰਘਮ ਯੂ.ਕੇ ਵਾਲਿਆਂ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਕੀਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਹਰਿਮੰਦਰ ਸਾਹਿਬ ਵਿਖੇ ਲੱਗੇ ਹੋਏ ਸੋਨੇ ਦੀ ਚਮਕ ਨੂੰ ਪ੍ਰਦੂਸ਼ਣ ਪ੍ਰਭਾਵਿਤ ਕਰ ਰਿਹਾ ਹੈ ਅਤੇ ਸੋਨੇ ਦੀ ਚਮਕ ਨੂੰ ਬਰਕਰਾਰ ਰੱਖਣ ਹਿੱਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੇਂ-ਸਮੇਂ ‘ਤੇ ਸੋਨੇ ਦੀ ਧੁਆਈ ਕਰਵਾਈ ਜਾਂਦੀ ਹੈ ਤਾਂ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸੁੰਦਰ ਅਲੌਕਿਕ ਦਿੱਖ ਬਰਕਰਾਰ ਰਹੇ।

Check Also

ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ – 8 ਵਿਅਕਤੀਆਂ ਦੀ ਮੌਤ ਅਤੇ 32 ਜ਼ਖਮੀ

ਦਸੂਹਾ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ …