ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਅਜੇ ਹਿਰਾਸਤ ਵਿਚ ਹੀ ਰਹਿਣਗੇ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਦੀ ਰਿਹਾਈ ਲਈ ਅੱਜ ਨਿਰਦੇਸ਼ ਜਾਰੀ ਹੋ ਗਏ ਹਨ। ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ 4 ਅਗਸਤ 2019 ਦੀ ਰਾਤ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਸੀ। ਅਗਲੇ ਹੀ ਦਿਨ ਜੰਮੂ ਕਸ਼ਮੀਰ ਵਿਚ ਧਾਰਾ 370 ਹਟਾ ਦਿੱਤੀ ਗਈ ਸੀ ਅਤੇ ਬਾਅਦ ਵਿਚ ਫਾਰੂਕ ਅਬਦੁੱਲਾ ਨੂੰ ਪਬਲਿਕ ਸੇਫਟੀ ਐਕਟ ਤਹਿਤ ਹਿਰਾਸਤ ਵਿਚ ਰੱਖਿਆ ਗਿਆ। ਧਿਆਨ ਰਹੇ ਕਿ ਫਾਰੂਕ ਅਬਦੁੱਲਾ ਦੇ ਨਾਲ ਹੀ ਦੋ ਹੋਰ ਸਾਬਕਾ ਮੁੱਖ ਮੰਤਰੀਆਂ ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਨੂੰ ਵੀ ਵੱਖਵੱਖ ਸਥਾਨਾਂ ‘ਤੇ ਹਿਰਾਸਤ ਵਿਚ ਰੱਖਿਆ ਗਿਆ ਸੀ, ਪਰ ਅਜੇ ਤੱਕ ਉਮਰ ਅਤੇ ਮਹਿਬੂਬਾ ਮੁਫਤੀ ਦੀ ਰਿਹਾਈ ਲਈ ਨਿਰਦੇਸ਼ ਜਾਰੀ ਨਹੀਂ ਹੋਏ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 103 ਅੰਮਿ੍ਤ ਭਾਰਤ ਸਟੇਸ਼ਨਾਂ ਦਾ ਕੀਤਾ ਉਦਘਾਟਨ
ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਵੀ ਦਿਖਾਈ ਹਰੀ ਝੰਡੀ ਬੀਕਾਨੇਰ/ਬਿਊਰੋ ਨਿਊਜ਼ : ਅਪ੍ਰੇਸ਼ਨ ਸਿੰਧੂਰ ਤੋਂ ਬਾਅਦ …