2.4 C
Toronto
Friday, December 19, 2025
spot_img
Homeਭਾਰਤਉਨਾਵ ਜਬਰ ਜਨਾਹ ਮਾਮਲੇ 'ਚ ਦਿੱਲੀ ਅਦਾਲਤ ਦਾ ਫੈਸਲਾ

ਉਨਾਵ ਜਬਰ ਜਨਾਹ ਮਾਮਲੇ ‘ਚ ਦਿੱਲੀ ਅਦਾਲਤ ਦਾ ਫੈਸਲਾ

ਭਾਜਪਾ ਦੇ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਸਮੇਤ 7 ਦੋਸ਼ੀਆਂ ਨੂੰ 1010 ਸਾਲ ਦੀ ਸਜ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਉਨਾਵ ਜਬਰ ਜਨਾਹ ਪੀੜਤਾ ਦੇ ਪਿਤਾ ਦੀ ਮੌਤ ਦੇ ਮਾਮਲੇ ਵਿਚ ਭਾਜਪਾ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਸਮੇਤ 7 ਦੋਸ਼ੀਆਂ ਨੂੰ 10-10 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ 10-10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਧਿਆਨ ਰਹੇ ਕਿ ਪੀੜਤ ਲੜਕੀ ਦੇ ਪਿਤਾ ਦੀ 9 ਅਪ੍ਰੈਲ, 2018 ਨੂੰ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ ਸੀ। ਇਸ ਤੋਂ ਪਹਿਲਾਂ ਭਾਜਪਾ ਤੋਂ ਬਰਖਾਸਤ ਵਿਧਾਇਕ ਕੁਲਦੀਪ ਸਿੰਘ ਸੇਂਗਰ ਨੇ ਕਰਾਸ ਪੜਤਾਲ ਦੌਰਾਨ ਕਿਹਾ ਸੀ ਕਿ ਜੇ ਉਸ ਨੇ ਕੋਈ ਗਲਤੀ ਕੀਤੀ ਹੈ ਤਾਂ ਉਸ ਨੂੰ ਫਾਂਸੀ ਦੇ ਦਿੱਤੀ ਜਾਵੇ ਤੇ ਉਸ ਦੀਆਂ ਅੱਖਾਂ ਵਿੱਚ ਤੇਜ਼ਾਬ ਪਾਇਆ ਜਾਵੇ। ਇਸ ਮਾਮਲੇ ਵਿਚ ਅਦਾਲਤ ਨੇ 11 ਦੋਸ਼ੀਆਂ ਵਿਚੋਂ 4 ਨੂੰ ਬਰੀ ਵੀ ਕਰ ਦਿੱਤਾ। ਜ਼ਿਕਰਯੋਗ ਹੈ ਕਿ ਹਾਲੇ ਤੱਕ ਕਾਰ ਹਾਦਸੇ ‘ਚ ਪੀੜਤਾ ਦੇ ਪਰਿਵਾਰ ਦੇ ਦੋ ਮੈਂਬਰਾਂ ਦੀ ਹੋਈ ਮੌਤ ਦੇ ਮਾਮਲੇ ਦਾ ਫੈਸਲਾ ਆਉਣਾ ਬਾਕੀ ਹੈ।

RELATED ARTICLES
POPULAR POSTS