ਪੰਥ ਵਿਚ ਮੁੜ ਸ਼ਾਮਲ ਹੋਣ ਲਈ ਕੀਤੀ ਅਪੀਲ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਦੀ ਅਕਾਲੀ ਸਰਕਾਰ ਦੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਅੱਜ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਦੇ ਨਾਂ ਇੱਕ ਪੱਤਰ ਸੌਂਪ ਕੇ ਮੰਗ ਕੀਤੀ ਕਿ ਉਨ੍ਹਾਂ ਨੂੰ ਸਿੱਖ ਪੰਥ ਵਿਚ ਮੁੜ ਸ਼ਾਮਿਲ ਕੀਤਾ ਜਾਵੇ। ਧਿਆਨ ਰਹੇ ਕਿ ਗੁਰਦਾਸਪੁਰ ਹਲਕੇ ਨਾਲ ਸਬੰਧਤ ਅਕਾਲੀ ਆਗੂ ਤੇ ਸਾਬਕਾ ਮੰਤਰੀ ਲੰਗਾਹ ਦਾ ਇਕ ਮਹਿਲਾ ਨਾਲ ਇਤਰਾਜ਼ਯੋਗ ਸਬੰਧਾਂ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਲੰਗਾਹ ਨੂੰ ਪੰਥ ਵਿਚੋਂ ਛੇਕ ਦਿੱਤਾ ਗਿਆ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਲੰਗਾਹ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਸੀ। ਇਸ ਸਾਰੇ ਰੌਲੇ ਤੋਂ ਬਾਅਦ ਲੰਗਾਹ ਨੂੰ ਕਲੀਨ ਚਿੱਟ ਵੀ ਮਿਲ ਗਈ ਸੀ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …