Breaking News
Home / ਪੰਜਾਬ / ਕੇਂਦਰੀ ਸਿੱਖ ਅਜਾਇਬ ਘਰ ਅੰਮ੍ਰਿਤਸਰ ‘ਚ ਤਿੰਨ ਮਹਾਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਵਾਈਆਂ

ਕੇਂਦਰੀ ਸਿੱਖ ਅਜਾਇਬ ਘਰ ਅੰਮ੍ਰਿਤਸਰ ‘ਚ ਤਿੰਨ ਮਹਾਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਵਾਈਆਂ

ਗਿਆਨੀ ਹਰਪ੍ਰੀਤ ਸਿੰਘ ਵਲੋਂ ਨਾਨਕਸ਼ਾਹੀ ਕੈਲੰਡਰੀ ਜਾਰੀ
ਅੰਮ੍ਰਿਤਸਰ/ਬਿਊਰੋ ਨਿਊਜ਼
ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿੰਨ ਮਹਾਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਤਸਵੀਰਾਂ ਵਿਚ ਬਾਬਾ ਸੁੱਚਾ ਸਿੰਘ ਜਵੱਦੀ ਟਕਸਾਲ ਵਾਲੇ, ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਨਿਹੰਗ ਸਿੰਘ ਅਤੇ ਬਾਬਾ ਭਾਨ ਸਿੰਘ ਲੁਧਿਆਣਾ ਦੀਆਂ ਤਸਵੀਰਾਂ ਸ਼ਾਮਲ ਹਨ। ਇਸ ਮੌਕੇ ਐਸਜੀਪੀਸੀ ਦੇ ਕਈ ਮੈਂਬਰ ਅਤੇ ਜਥੇਦਾਰ ਬਾਬਾ ਬਲਬੀਰ ਸਿੰਘ ਛਿਆਨਵੇਂ ਕਰੋੜੀ ਵੀ ਹਾਜ਼ਰ ਸਨ।
ਇਸ ਤੋਂ ਪਹਿਲਾਂ ਨਾਨਕਸ਼ਾਹੀ ਸੰਮਤ 552 ਸਾਲ 2020-21 ਦਾ ਕੈਲੰਡਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਾਰੀ ਕੀਤਾ ਗਿਆ। ਉਨ੍ਹਾਂ ਨੇ ਇਸ ਮੌਕੇ ਸਿੱਖ ਜਗਤ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਨਵੇਂ ਸਾਲ ਦੇ ਕੈਲੰਡਰ ਮੁਤਾਬਿਕ ਗੁਰਪੁਰਬ ਤੇ ਸਮਾਜਿਕ ਕਾਰ-ਵਿਹਾਰ ਮਨਾ ਕੇ ਏਕਤਾ ਦਾ ਸਬੂਤ ਦੇਣ ਦੀ ਵੀ ਅਪੀਲ ਕੀਤੀ।

Check Also

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅੰਮਿ੍ਤਾ ਵੜਿੰਗ ਨੇ ਮਾਤਾ ਚਿੰਤਪੁਰਨੀ ਮੰਦਰ ’ਚ ਟੇਕਿਆ ਮੱਥਾ 

ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਹਿਮਾਚਲ …