ਕਿਹਾ – ਸੰਭਲ ਜਾਓ ਨਹੀਂ ਤਾਂ ਮੱਧ ਪ੍ਰਦੇਸ਼ ਵਰਗੇ ਹਾਲਾਤ ਹੋ ਜਾਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਵਾਰ ਫਿਰ ਨੇਕ ਸਲਾਹ ਦਿੱਤੀ ਹੈ। ਬਾਜਵਾ ਨੇ ਕਿਹਾ ਕਿ ਕੈਪਟਨ ਸਰਕਾਰ ਕੋਲ ਅਜੇ ਤੱਕ 2 ਸਾਲ ਦਾ ਸਮਾਂ ਹੈ, ਉਨ੍ਹਾਂ ਨੂੰ ਸੰਭਲ ਜਾਣਾ ਚਾਹੀਦਾ ਹੈ ਅਤੇ ਨਹੀਂ ਤਾਂ ਫਿਰ ਮੱਧ ਪ੍ਰਦੇਸ਼ ਵਰਗੇ ਹਾਲਾਤ ਪੈਦਾ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹੁਤੇ ਕਾਂਗਰਸੀ ਵਿਧਾਇਕ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ ਹਨ ਅਤੇ ਅਫਸਰਸ਼ਾਹੀ ਵਿਧਾਇਕਾਂ ‘ਤੇ ਭਾਰੂ ਪੈਂਦੀ ਦਿਸ ਰਹੀ ਹੈ। ਬਾਜਵਾ ਨੇ ਕਿਹਾ ਕਿ ਜੇਕਰ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਵਿਚ ਪੂਰਾ ਸਨਮਾਨ ਮਿਲੇ ਤਾਂ ਉਹ ਕਦੀ ਵੀ ਪਾਰਟੀ ਨਹੀਂ ਛੱਡ ਸਕਦੇ। ਉਨ੍ਹਾਂ ਕੈਪਟਨ ਨੂੰ ਫਿਰ ਚਿਤਾਵਨੀ ਦਿੱਤੀ ਜੇਕਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਤਾਂ 2022 ਵਿਚ ਖਾਮਿਆਜ਼ਾ ਭੁਗਤਣਾ ਹੀ ਪਵੇਗਾ। ਜ਼ਿਕਰਯੋਗ ਹੈ ਕਿ 2022 ਵਿਚ ਪੰਜਾਬ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ। ਜਿਸ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਹੁਣ ਤੋਂ ਹੀ ਸਰਗਰਮੀਆਂ ਵਿੱਢ ਦਿੱਤੀਆਂ ਹਨ।
Check Also
ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ
ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …