ਇਟਲੀ ‘ਚ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 1016 ਹੋਈ
ਨਵੀਂ ਦਿੱਲੀ/ਬਿਊਰੋ ਨਿਊਜ਼
ਚੀਨ ਤੋਂ ਬਾਅਦ ਕਰੋਨਾ ਵਾਇਰਸ ਦੀ ਸਭ ਤੋਂ ਜ਼ਿਆਦਾ ਮਾਰ ਇਟਲੀ ਵਿਚ ਹੋਈ ਹੈ ਅਤੇ ਇਟਲੀ ਵਿਚ ਕਰੋਨਾ ਨਾਲ ਮਰਨ ਵਾਲਿਆਂ ਗਿਣਤੀ 1016 ਹੋ ਗਈ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਨੇ ਦੁਨੀਆ ਦੇ 120 ਤੋਂ ਜ਼ਿਆਦਾ ਦੇਸ਼ਾਂ ਦੀਆਂ ਸਰਕਾਰਾਂ ਨੂੰ ਹੱਥਾਂ-ਪੈਰਾਂ ਦੀ ਪਾਈ ਹੋਈ ਹੈ। ਇਟਲੀ ‘ਚ 12,462 ਮਰੀਜ਼ ਕੋਰੋਨਾ ਵਾਇਰਸ ਨਾਲ ਜਕੜੇ ਹੋਏ ਹਨ। ਇਟਲੀ ‘ਚ ਪਿਛਲੇ 24 ਘੰਟਿਆਂ ਦੌਰਾਨ 196 ਲੋਕਾਂ ਦੀ ਮੌਤ ਹੋ ਗਈ ਹੈ ਤੇ ਮਰਨ ਵਾਲਿਆਂ ‘ਚੋਂ ਵਧੇਰੇ 70 ਤੋਂ 90 ਸਾਲ ਦੀ ਉਮਰ ਵਾਲੇ ਵਿਅਕਤੀ ਹਨ। ਇਟਲੀ ਦੇ ਪ੍ਰਧਾਨ ਮੰਤਰੀ ਵਲੋਂ 3 ਅਪ੍ਰੈਲ ਤੱਕ ਰੈੱਡ ਅਲਾਰਟ ਜਾਰੀ ਕੀਤਾ ਹੋਇਆ ਹੈ। ਧਿਆਨ ਰਹੇ ਕਿ ਵਾਇਰਸ ਦੇ ਚੱਲਦਿਆਂ ਹੁਣ ਹੱਥ ਮਿਲਾਉਣ ਤੋਂ ਵੀ ਗੁਰੇਜ਼ ਕੀਤਾ ਜਾਣ ਲੱਗਾ ਹੈ ਅਤੇ ਵੱਡੇ ਲੀਡਰ ਅਤੇ ਆਮ ਲੋਕ ਵੀ ਦੂਰੋਂ ਨਮਸਤੇ ਕਰਕੇ ਕੰਮ ਸਾਰ ਰਹੇ ਹਨ।
Check Also
ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ
ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ …