Breaking News
Home / ਭਾਰਤ / ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ ਹੋਈ 78

ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ ਹੋਈ 78

ਦਿੱਲੀ ਵਿਚ ਆਈ.ਪੀ.ਐਲ. ਦਾ ਕੋਈ ਵੀ ਮੈਚ ਨਹੀਂ ਖੇਡਿਆ ਜਾਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਚੀਨ ਤੋਂ ਸ਼ੁਰੂ ਹੋਇਆ ਕਰੋਨਾ ਨਾਮ ਦਾ ਵਾਇਰਸ ਹੁਣ ਮਹਾਂਮਾਰੀ ਬਣ ਗਿਆ ਹੈ ਅਤੇ ਭਾਰਤ, ਕੈਨੇਡਾ ਤੇ ਅਮਰੀਕਾ ਸਮੇਤ 120 ਤੋਂ ਜ਼ਿਆਦਾ ਦੇਸ਼ਾਂ ਤੱਕ ਫੈਲ ਚੁੱਕਾ ਹੈ। ਭਾਰਤ ਵਿਚ ਵੀ ਕਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਅਤੇ ਹੁਣ ਤੱਕ ਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 78 ਤੱਕ ਪਹੁੰਚ ਚੁੱਕੀ ਹੈ। ਧਿਆਨ ਰਹੇ ਕਿ ਕਰਨਾਟਕ ਵਿਚ ਤਾਂ ਇਕ ਵਿਅਕਤੀ ਦੀ ਕਰੋਨਾ ਕਾਰਨ ਜਾਨ ਵੀ ਜਾ ਚੁੱਕੀ ਹੈ। ਕਰੋਨਾ ਤੋਂ ਜਿੰਨੇ ਵੀ ਦੇਸ਼ ਪੀੜਤ ਹਨ, ਉਹ ਸਾਰੇ ਵੱਖਵੱਖ ਤਰ੍ਹਾਂ ਦੇ ਨਿਰਦੇਸ਼ ਜਾਰੀ ਕਰ ਰਹੇ ਹਨ।
ਇਸ ਦੇ ਚੱਲਦਿਆਂ ਦਿੱਲੀ, ਹਰਿਆਣਾ, ਉਤਰ ਪ੍ਰਦੇਸ਼ ਸਰਕਾਰ ਵਲੋਂ ਕਰੋਨਾ ਨੂੰ ਮਹਾਂਮਾਰੀ ਐਲਾਨ ਦਿੱਤਾ ਗਿਆ ਹੈ। ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕਿਹਾ ਕਿ ਕਰੋਨਾ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਦਿੱਲੀ ਵਿਚ ਆਈ.ਪੀ.ਐਲ. ਦਾ ਕੋਈ ਵੀ ਮੈਚ ਨਹੀਂ ਖੇਡਿਆ ਜਾਵੇਗਾ। ਉਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਸਰਕਾਰ ਦੇ ਸਾਰੇ ਮੰਤਰੀਆਂ ਦੇ ਵਿਦੇਸ਼ੀ ਦੌਰਿਆਂ ‘ਤੇ ਰੋਕ ਲਗਾ ਦਿੱਤੀ ਹੈ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵਿਦੇਸ਼ੀ ਦੌਰਿਆਂ ‘ਤੇ ਜਾਣ ਤੋਂ ਗੁਰੇਜ਼ ਕਰਨ। ਇਸੇ ਦੌਰਾਨ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵੀ ਵਿਧਾਨ ਸਭਾ ਵਿਚ ਕਿਹਾ ਕਿ ਪ੍ਰੀਖਿਆ ਨੂੰ ਛੱਡ ਕੇ ਬਾਕੀ ਸਾਰੇ ਵਿੱਦਿਅਕ ਅਦਾਰੇ 31 ਮਾਰਚ ਤੱਕ ਬੰਦ ਰਹਿਣਗੇ। ਕਰੋਨਾ ਵਾਇਰਸ ਦੇ ਚੱਲਦਿਆਂ ਸਿਨੇਮਾ ਹਾਲ, ਸਵਿਮਿੰਗ ਪੂਲ ਅਤੇ ਜਿੰਮ ਆਦਿ ਵੀ 31 ਮਾਰਚ ਤੱਕ ਬੰਦ ਹੀ ਰਹਿਣਗੇ। ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਵੀ 22 ਮਾਰਚ ਤੱਕ ਸਕੂਲ ਕਾਲਜ ਬੰਦ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ।

Check Also

ਉਤਰ ਪ੍ਰਦੇਸ਼ ‘ਚ ਲੜਕੀ ਨੂੰ ਕਰੋਨਾ ਪੀੜਤ ਸਮਝ ਕੇ ਕੰਡਕਟਰ ਨੇ ਚੱਲਦੀ ਬੱਸ ‘ਚੋਂ ਸੁੱਟਿਆ

ਲੜਕੀ ਦੀ ਹੋਈ ਮੌਤ – ਮਹਿਲਾ ਕਮਿਸ਼ਨ ਵਲੋਂ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਦੇ …