ਹਰਪਾਲ ਚੀਮਾ ਨੇ ਕਿਹਾ – ਪੰਜਾਬ ਵਿਚ ਹਰ ਤਰ੍ਹਾਂ ਦਾ ਮਾਫੀਆ ਪੂਰੇ ਜ਼ੋਰਾਂ ‘ਤੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ‘ਤੇ ਕੈਪਟਨ ਅਮਰਿੰਦਰ ਅਤੇ ਹੋਰ ਕਾਂਗਰਸੀ ਮੰਤਰੀਆਂ ਨੇ ਆਪਣੀ ਸਰਕਾਰ ਦੀਆਂ ਉਪਲਬਧੀਆਂ ਦੱਸਣ ‘ਤੇ ਪੂਰਾ ਜ਼ੋਰ ਲਗਾਇਆ। ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਸਰਕਾਰ ਦੇ ਰਿਪੋਰਟ ਕਾਰਡ ਨੂੰ ਝੂਠ ਦਾ ਪੁਲੰਦਾ ਦੱਸਿਆ। ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਅਤੇ ‘ਆਪ’ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਸਾਰੇ ਤਰ੍ਹਾਂ ਦਾ ਮਾਫੀਆ ਅਜੇ ਵੀ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ।
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਸੀ ਕਿ ਕੈਪਟਨ ਸਰਕਾਰ ਤਾਂ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਜਿਹੜੇ ਵਾਅਦੇ ਕਰਕੇ ਸੱਤਾ ਵਿਚ ਆਏ ਸਨ, ਅਜੇ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਮਾਈਨਿੰਗ ਦਾ ਕੰਮ ਦਿਨ ਰਾਤ ਚੱਲ ਰਿਹਾ ਹੈ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਬਿਲਕੁਲ ਵੀ ਨਹੀਂ ਮਿਲ ਰਿਹਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …