ਕਿਹਾ ਅਸੀਂ ਸਿੱਧੂ ਦੀਆਂ ਇੱਛਾਵਾਂ ਦਾ ਰੱਖਾਂਗੇ ਧਿਆਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਰ ਨਵਜੋਤ ਸਿੰਘ ਸਿੱਧੂ ਪ੍ਰਤੀ ਨਰਮ ਹੀ ਰਹੀ। ਕੈਪਟਨ ਨੇ ਕਿਹਾ ਕਿ ਉਹ ਨਵਜੋਤ ਸਿੱਧੂ ਨੂੰ ਉਦੋਂ ਤੋਂ ਜਾਣਦੇ ਹਨ ਜਦੋਂ ਉਹ ਕਰੀਬ ਦੋ ਸਾਲ ਦੇ ਸਨ। ਉਨ੍ਹਾਂ ਕਿਹਾ ਕਿ ਉਹ ਪੱਕੇ ਕਾਂਗਰਸੀ ਹਨ ਅਤੇ ਜਦ ਸਿੱਧੂ ਇਕ ਵਾਰ ਕੁੱਝ ਤੈਅ ਕਰ ਲੈਂਦੇ ਹਨ ਕਿ ਕੁੱਝ ਕਰਨਾ ਹੈ, ਤਾਂ ਕੋਈ ਵੀ ਉਨ੍ਹਾਂ ਦੇ ਇਰਾਦੇ ਨੂੰ ਬਦਲ ਨਹੀਂ ਸਕਦਾ। ਇਸ ਦੇ ਨਾਲ ਹੀ ਕੈਪਟਨ ਨੇ ਇਹ ਵੀ ਕਿਹਾ ਕਿ ਸਿੱਧੂ ਸਾਡੀ ਪਾਰਟੀ ਦਾ ਹਿੱਸਾ ਹਨ। ਅਸੀਂ ਉਨ੍ਹਾਂ ਦੀਆਂ ਇੱਛਾਵਾਂ ਦਾ ਧਿਆਨ ਰੱਖਾਂਗੇ ਅਤੇ ਉਨ੍ਹਾਂ ਦਾ ਹੱਲ ਲੱਭਣ ਦੀ ਕੋਸ਼ਿਸ਼ ਵੀ ਕਰਾਂਗੇ।
ਜ਼ਿਕਰਯੋਗ ਹੈ ਕਿ ਸਿੱਧੂ ਨੇ ਪਿਛਲੇ ਦਿਨੀਂ ਯੂ-ਟਿਊਬ ਚੈਨਲ ਰਾਹੀਂ ਨਵਾਂ ਸਿਆਸੀ ਧਮਾਕਾ ਕੀਤਾ ਹੈ। ਉਨ੍ਹਾਂ ‘ਜਿੱਤੇਗਾ ਪੰਜਾਬ’ ਨਾਮ ਦੇ ਚੈਨਲ ‘ਤੇ ਪਹਿਲੀ ਵੀਡੀਓ ਵੀ ਜਾਰੀ ਕੀਤੀ ਹੈ। ਇਸ ਰਾਹੀਂ ਉਹ ਪੰਜਾਬ ਦੇ ਲੋਕਾਂ ਨਾਲ ਸੂਬੇ ਦੇ ਵਿਕਾਸ ਤੇ ਖੁਸ਼ਹਾਲੀ ਬਾਰੇ ਸੰਵਾਦ ਰਚਾਉਣਗੇ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …