ਕਿਹਾ – 2022 ਦੀਆਂ ਵਿਧਾਨ ਸਭਾ ਚੋਣਾਂ ਵੀ ਲੜਾਂਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਨੀਤੀ ਤੋਂ ਰਿਟਾਇਰਮੈਂਟ ਲੈਣ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਉਹ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੀ ਲੜਨਗੇ। ਕੈਪਟਨ ਅਮਰਿੰਦਰ ਦੇ ਅਜਿਹੇ ਬਿਆਨ ਨਾਲ ਸੀਨੀਅਰ ਕਾਂਗਰਸੀ ਆਗੂਆਂ ਦੀਆਂ ਆਸਾਂ ਵੀ ਧਰੀਆਂ ਧਰਾਈਆਂ ਰਹਿ ਗਈਆਂ ਜਿਹੜੇ ਅੱਗੇ ਆਉਣ ਦਾ ਸੁਪਨਾ ਲਈ ਬੈਠੇ ਸਨ। ਜ਼ਿਕਰਯੋਗ ਹੈ ਕਿ ਕੈਪਟਨ ਨੇ ਪਿਛਲੀਆਂ ਚੋਣਾਂ ਮੌਕੇ ਐਲਾਨ ਕੀਤਾ ਸੀ ਕਿ ਇਹ ਉਨ੍ਹਾਂ ਦੀ ਆਖਰੀ ਚੋਣ ਹੈ।
ਕੈਪਟਨ ਨੇ ਕਿਹਾ ਕਿ ਅਸੀਂ ਦੇਸ਼ ਦੇ ਬਾਕੀ ਸੂਬਿਆਂ ਦੇ ਮੁਕਾਬਲੇ ਕਿਸਾਨਾਂ ਦਾ ਸਭ ਤੋਂ ਵੱਧ ਕਰਜ਼ ਮੁਆਫ ਕੀਤਾ ਹੈ। ਪੰਜਾਬ ਵਿੱਚ ਕਿਸਾਨਾਂ ਦਾ 2 ਲੱਖ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। ਉੋਨ੍ਹਾਂ ਦੱਸਿਆ ਕਿ ਇਸ ਤੋ ਵੱਧ ਅਸੀਂ ਕਰਜ ਮੁਆਫ ਨਹੀਂ ਕਰ ਸਕਦੇ ਕਿਉਂਕਿ ਸਾਡੀ ਲਿਮਟ ਇੱਥੋਂ ਤਕ ਹੀ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …