ਕੈਪਟਨ ਅਮਰਿੰਦਰ ਨੇ ਗਿਣਾਈਆਂ ਉਪਲਬਧੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕੈਪਟਨ ਅਮਰਿੰਦਰ ਸਰਕਾਰ ਬਣੀ ਨੂੰ ਅੱਜ ਤਿੰਨ ਸਾਲ ਹੋ ਗਏ ਹਨ। ਇਸ ਮੌਕੇ ਕੈਪਟਨ ਅਮਰਿੰਦਰ ਨੇ ਸਰਕਾਰ ਦੀਆਂ ਪ੍ਰਾਪਤੀਆਂ ਜਨਤਾ ਅੱਗੇ ਰੱਖੀਆਂ। ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਨੇ ਕਿਹਾ ਕਿ ਸਰਕਾਰ ਦੇ 3 ਸਾਲ ਹੋਣ ‘ਤੇ ਵੱਡੇ ਪੱਧਰ ‘ਤੇ ਪ੍ਰੋਗਰਾਮ ਹੋਣਾ ਸੀ, ਪਰ ਕਰੋਨਾ ਵਾਇਰਸ ਦੇ ਚੱਲਦਿਆਂ ਇਹ ਸਭ ਕੁਝ ਰੱਦ ਕਰਨਾ ਪਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਕਰਨਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ। ਅਮਰਿੰਦਰ ਨੇ ਪੰਜਾਬ ਅੰਦਰ ਗੈਂਗਸਟਰਾਂ, ਰੇਤ, ਡਰੱਗ ਅਤੇ ਟਰਾਂਸਪੋਰਟ ਮਾਫੀਆ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਪੁਰਾਣੇ ਫੌਜੀ ਹਨ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਕੈਪਟਨ ਅਮਰਿੰਦਰ ਨੇ ਸਰਕਾਰ ਵਲੋਂ ਕੀਤੇ ਗਏ ਕੰਮਾਂ ਨੂੰ ਗਿਣਾਇਆ। ਇਸ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਬੜੀ ਮਿਹਨਤ ਨਾਲ ਆਪਣਾ ਕੰਮ ਕਰ ਰਹੀ ਹੈ। ਸੁਨੀਲ ਜਾਖੜ ਦਾ ਕਹਿਣਾ ਸੀ ਕਿ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …