Breaking News
Home / ਪੰਜਾਬ / ਕਰਤਾਰਪੁਰ ਸਾਹਿਬ ਲਾਂਘਾ ਅਸਥਾਈ ਤੌਰ ‘ਤੇ ਬੰਦ

ਕਰਤਾਰਪੁਰ ਸਾਹਿਬ ਲਾਂਘਾ ਅਸਥਾਈ ਤੌਰ ‘ਤੇ ਬੰਦ

ਕਰੋਨਾ ਵਾਇਰਸ ਕਾਰਨ ਗ੍ਰਹਿ ਮੰਤਰਾਲੇ ਵੱਲੋਂ ਲਿਆ ਗਿਆ ਫੈਸਲਾ
ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼
ਕੇਂਦਰ ਸਰਕਾਰ ਵੱਲੋਂ ਕਰੋਨਾਵਾਇਰਸ ਦੇ ਵਧ ਰਹੇ ਖ਼ਤਰੇ ਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਅੱਜ 16 ਮਾਰਚ ਤੋਂ ਲੈ ਕੇ 14 ਦਿਨਾਂ ਲਈ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਕਾਰਨ ਹੁਣ ਸ਼ਰਧਾਲੂ ਅਗਲੇ ਕੁਝ ਦਿਨਾਂ ਲਈ ਦਰਸ਼ਨ ਕਰਨ ਲਈ ਕਰਤਾਰਪੁਰ ਨਹੀਂ ਜਾ ਸਕਣਗੇ। ਪੈਸੰਜਰ ਟਰਮੀਨਲ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸਰਕਾਰ ਇਸ ਫ਼ੈਸਲੇ ਦੀ ਮਿਤੀ ਨੂੰ ਹੋਰ ਵੀ ‘ਵਧਾ’ ਸਕਦੀ ਹੈ। ਕੇਂਦਰ ਸਰਕਾਰ ਨੇ ਇਹ ਫ਼ੈਸਲਾ ਸ਼ਰਧਾਲੂਆਂ ਦੀ ਸੁਰੱਖਿਆ ਵਜੋਂ ਲਿਆ ਹੈ। ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਲਾਂਘਾ ਬੰਦ ਹੋਣ ‘ਤੇ ਸਹਿਮਤੀ ਪ੍ਰਗਟਾਈ ਹੈ, ਪਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਂਵਾਲ ਦਾ ਕਹਿਣਾ ਹੈ ਕਿ ਲਾਂਘਾ ਬੰਦ ਨਹੀਂ ਸੀ ਕਰਨਾ ਚਾਹੀਦਾ। ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਹਮੇਸ਼ਾ ਖੁੱਲ੍ਹਾ ਰਹੇਗਾ ਅਤੇ ਕਰੋਨਾ ਵਾਇਰਸ ਕਰਕੇ ਇਸ ਨੂੰ ਕੁਝ ਸਮੇਂ ਲਈ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ ਏ ਖਾਲਸਾ ਵੀ ਕਰੋਨਾ ਵਾਇਰਸ ਕਰਕੇ ਕੁਝ ਸਮੇਂ ਬੰਦ ਕਰ ਦਿੱਤਾ ਗਿਆ ਹੈ।

Check Also

ਭਾਜਪਾ ਆਗੂ ਵਿਜੇ ਸਾਂਪਲਾ ਸ਼ੋ੍ਰਮਣੀ ਅਕਾਲੀ ਦਲ ’ਚ ਨਹੀਂ ਹੋਣਗੇ ਸ਼ਾਮਲ

ਵਰਕਰਾਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਲਿਆ ਫੈਸਲਾ ਹੁਸ਼ਿਆਰਪੁਰ/ਬਿਊਰੋ : ਹੁਸ਼ਿਆਰਪੁਰ ਲੋਕ ਸਭਾ ਹਲਕੇ …